ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਲਿਫਟਿੰਗ ਨਾ ਸ਼ੁਰੂ ਹੋਈ

10:44 AM Oct 12, 2024 IST
ਸੰਗਰੂਰ ਦੀ ਅਨਾਜ ਮੰਡੀ ’ਚ ਝੋਨੇ ਦੇ ਲੱਗੇ ਅੰਬਾਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਅਕਤੂਬਰ
ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਜ਼ੋਰ ਫੜ੍ਹਦੀ ਜਾ ਰਹੀ ਹੈ ਅਤੇ ਝੋਨੇ ਦੀ ਖਰੀਦ ਵੀ ਹੋ ਰਹੀ ਹੈ ਪਰੰਤੂ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਹਾਲੇ ਤੱਕ ਸ਼ੁਰੂ ਨਹੀਂ ਹੋਈ ਜਦੋਂ ਕਿ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦ ਕੀਤੇ ਬਾਸਮਤੀ ਝੋਨੇ ਦੀ ਲਿਫਟਿੰਗ ਲਗਾਤਾਰ ਹੋ ਰਹੀ ਹੈ। ਜੇ ਸਰਕਾਰੀ ਏਜੰਸੀਆਂ ਵਲੋਂ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਸ਼ੁਰੂ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿਚ ਅਨਾਜ ਮੰਡੀਆਂ ’ਚ ਸਮੱਸਿਆ ਗੰਭੀਰ ਹੋਣ ਦੇ ਆਸਾਰ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 38003 ਮੀਟਰਕ ਟਨ ਬਾਸਮਤੀ ਸਮੇਤ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 35770 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਸ ਵਿਚੋਂ 31451 ਮੀਟਰਕ ਟਨ ਬਾਸਮਤੀ ਝੋਨੇ ਦੀ ਖਰੀਦ ਪ੍ਰਾਈਵੇਟ ਵਪਾਰੀਆਂ ਵਲੋਂ ਕੀਤੀ ਗਈ ਹੈ, ਜਿਸਦੀ ਲਿਫਟਿੰਗ ਲਗਤਾਰ ਹੋ ਰਹੀ ਹੈ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 6552 ਮੀਟਰਕ ਟਨ ਗਰੇਡ-1 ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਸਰਕਾਰੀ ਖਰੀਦ ਏਜੰਸੀਆਂ ਵਲੋਂ 4319 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਪਰੰਤੂ ਖਰੀਦ ਹੋਈ ਫਸਲ ਦੀ ਅਜੇ ਤੱਕ ਲਿਫਟਿੰਗ ਸ਼ੁਰੂ ਨਹੀਂ ਹੋਈ। ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ਼ਿਸ਼ਨ ਕੁਮਾਰ ਤੁੰਗਾਂ ਨੇ ਦੱਸਿਆ ਕਿ ਲਿਫਟਿੰਗ ਨਾ ਹੋਣ ਕਾਰਨ ਅਨਾਜ ਮੰਡੀਆਂ ਵਿੱਚ ਵੱਡੀ ਸਮੱਸਿਆ ਹੋਣ ਦੇ ਆਸਾਰ ਹਨ ਕਿਉਂਕਿ ਝੋਨੇ ਦੀ ਆਮਦ ਨੇ ਜ਼ੋਰ ਫੜ ਲਿਆ ਹੈ ਅਤੇ ਇੱਕ-ਦੋ ਦਿਨਾਂ ’ਚ ਅਨਾਜ ਮੰਡੀਆਂ ਝੋਨੇ ਦੀ ਫਸਲ ਨਾਲ ਭਰ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਐਸੋਸੀਏਸ਼ਨ ਨੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ ਸੀ ਪਰ ਉਨ੍ਹਾਂ ਨੇ ਸਪੇਸ ਨਾ ਹੋਣ ਦਾ ਹਵਾਲਾ ਦਿੰਦਿਆਂ ਲਿਫਟਿੰਗ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਸ਼ੈਲਰ ਮਾਲਕ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਵਰਿੰਦਰਪਾਲ ਸਿੰਘ ਟੀਟੂ ਨੇ ਕਿਹਾ ਕਿ ਸਰਕਾਰ ਨੇ ਇੱਕ ਮਹੀਨੇ ’ਚ 15 ਲੱਖ ਟਨ ਚਾਵਲ ਚੁੱਕਣਾ ਸੀ, ਜਿਸਦੇ ਲਈ ਸੰਗਰੂਰ ’ਚ 16 ਸਪੈਸ਼ਲਾਂ ਲੱਗਣੀਆਂ ਸਨ ਪਰੰਤੂ ਜਦੋਂ ਰੇਲਵੇ ਦਾ ਸਡਿਯੂਲ ਜਾਰੀ ਹੋਇਆ ਤਾਂ ਉਸ ਅਨੁਸਾਰ 14 ਸਪੈਸ਼ਲਾਂ ਲੱਗਣੀਆਂ ਸਨ ਪਰੰਤੂ ਹੁਣ ਤੱਕ ਸਿਰਫ਼ ਇੱਕ ਸਪੈਸ਼ਲ ਲੱਗੀ ਹੈ। ਇਸ ਲਈ ਸ਼ੈਲਰਾਂ ਵਿੱਚ ਸਪੇਸ ਹੀ ਨਹੀਂ ਹੈ। ਉਨ੍ਹਾਂ ਦੱਸਿਆ ਕਿ 3 ਗੁਦਾਮ ਚਾਵਲਾਂ ਅਤੇ 2 ਗੁਦਾਮ ਕਣਕ ਦੇ ਭਰੇ ਪਏ ਹਨ। ਇਹ 20 ਸਪੈਸ਼ਲਾਂ ਦਾ ਮਾਲ ਸੀ ਜੋ ਕਿ ਖਾਲੀ ਹੋਣੇ ਸੀ ਜੋ ਕਿ ਨਹੀਂ ਹੋਏ।

Advertisement

Advertisement