ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਸਮਾਨੀ ਬਿਜਲੀ ਡਿੱਗੀ, 5 ਏਕੜ ਨਾੜ ਨੂੰ ਅੱਗ ਲੱਗੀ

07:43 AM Apr 29, 2024 IST
ਪਿੰਡ ਜਾਫਰਪੁਰ ਵਿੱਚ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਮਾਲ ਅਧਿਕਾਰੀ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 28 ਅਪਰੈਲ
ਕਸਬਾ ਬਲਬੇੜਾ ਨੇੜੇ ਪਿੰਡ ਜਾਫਰਪੁਰ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਪੰਜ ਏਕੜ ਨਾੜ ਸੜ ਕੇ ਸੁਆਹ ਹੋ ਗਿਆ। ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਅਸਮਾਨੀ ਬਿਜਲੀ ਡਿੱਗਣ ਨਾਲ ੳਨ੍ਹਾਂ ਦੇ 5 ਏਕੜ ਕਣਕ ਦੇ ਨਾੜ ਨੂੰ ਅੱਗ ਲੱਗ ਗਈ। ਅੱਗ ਲੱਗਣ ਨਾਲ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ।
ਉਨ੍ਹਾਂ ਦੱਸਿਆ ਕਿ ਰਾਤ ਕਰੀਬ 9 ਕੁ ਵਜੇ ਉਨ੍ਹਾਂ ਦੇ ਖੇਤ ਤੋਂ ਥੋੜ੍ਹੀ ਦੂਰ ਤੂੜੀ ਬਣਾ ਰਹੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਖੇਤ ’ਚ ਇੱਕਦਮ ਬਿਜਲੀ ਡਿੱਗੀ ਜਿਸ ਕਾਰਨ ਉਨ੍ਹਾਂ ਦੇ ਖੇਤ ’ਚ ਖੜ੍ਹੇ ਨਾੜ ਨੂੰ ਅੱਗ ਲੱਗ ਗਈ। ਇਕੱਤਰ ਪਿੰਡ ਵਾਸੀਆਂ ਨੇ ਅੱਗ ਨੂੰ ਬੁਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅੱਗ ਨੇ ਉਨ੍ਹਾਂ ਦੇ 5 ਏਕੜ ਦੇ ਕਰੀਬ ਨਾੜ ਨੂੰ ਆਪਣੀ ਲਪੇਟ ’ਚ ਲੈ ਲਿਆ। ਇਸ ਨਾਲ ਉਨ੍ਹਾਂ ਦਾ ਲਗਭਗ 30-35 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਮਾਲ ਵਿਭਾਗ ਦੇ ਅਧਿਕਾਰੀ ਮੌਕੇ ਤੇ ਪਹੁੰਚੇ ਜਿਨ੍ਹਾਂ ਨੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਪਿੰਡ ’ਚ ਲੱਗੇ ਟਰਾਂਸਫਾਰਮ ਨੂੰ ਵੀ ਆਸਮਾਨੀ ਬਿਜਲੀ ਡਿੱਗਣ ਨਾਲ ਅੱਗ ਲੱਗ ਗਈ ਜਿਸ ਨਾਲ ਬਿਜਲੀ ਸਪਲਾਈ ਵੀ ਬੰਦ ਹੋ ਗਈ।

Advertisement

Advertisement
Advertisement