ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਨੇ ਅਭਿਮੰਨਿਊ ਵਾਂਗ ਹਿੰਦੁਸਤਾਨ ਨੂੰ ਚੱਕਰਵਿਊ ਵਿਚ ਫਸਾਇਆ :ਰਾਹੁਲ ਗਾਂਧੀ

03:44 PM Jul 29, 2024 IST
ਲੋਕ ਸਭਾ ਵਿਚ ਬਜਟ ’ਤੇ ਚਰਚਾ ਦੌਰਾਨ ਬੋਲਦੇ ਹੋਏ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ। ਫੋਟੋ ਪੀਟੀਆਈ

ਨਵੀਂ ਦਿੱਲੀ, 29 ਜੁਲਾਈ

Advertisement

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੂਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਹਿੰਦੁਸਤਾਨ ਦੇ ਨੌਜਵਾਨਾਂ, ਕਿਸਾਨਾਂ ਅਤੇ ਗਰੀਬਾਂ ਨੂੰ ਅਭਿਮੰਨਿਊ ਵਾਂਗ ਚੱਕਰਿਵਊ ਵਿਚ ਫਸਾ ਦਿੱਤਾ ਗਿਆ ਹੈ। ਉਨ੍ਹਾਂ ਲੋਕ ਸਭਾ ਵਿਚ ਕੇਂਦਰੀ ਬਜਟ ’ਤੇ ਚਰਚਾ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਛੇ ਜਣਿਆਂ ਨੇ ਅਭਿਮੰਨਿਊ ਨੂੰ ਚੱਕਰਵਿਊ ਵਿੱਚ ਫਸਾ ਕੇ ਮਾਰਿਆ ਸੀ, ਚੱਕਰਵਿਊ ਦਾ ਦੂਜਾ ਨਾਮ ਹੈ ‘ਪਦਮਾਵਿਊ’ ਜੋ ਕਮਲ ਦੇ ਫੁੱਲ ਦੇ ਆਕਾਰ ਦਾ ਹੁੰਦਾ ਹੈ, ਜਿਸ ਵਿਚ ਡਰ ਅਤੇ ਹਿੰਸਾ ਹੁੰਦੀ ਹੈ। ਇਸ ਦੋਰਾਨ ਰਾਹੂਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਚਾਰ ਹੋਰ ਵਿਅਕਤੀਆਂ ਦਾ ਨਾਮ ਲਿਆ ਜਿਨ੍ਹਾਂ ’ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਤਰਾਜ਼ ਜਤਾਇਆ। ਕਾਂਗਰਸੀ ਆਗੂ ਨੇ ਦਾਅਵਾ ਕੀਤਾ ਜਿਸ ਤਰ੍ਹਾਂ ਸੈਨਾ ਦੇ ਜਵਾਨਾਂ ਨੂੰ ਅਗਨੀਪਥ ਦੇ ਚੱਕਰਵਿਊ ਵਿਚ ਫਸਾਇਆ ਗਿਆ ਹੈ, ਉਸ ਤਰ੍ਹਾਂ ਕੇਂਦਰ ਸਰਕਾਰ ਨੇ ਪੂਰੇ ਹਿੰਦੁਸਤਾਨ ਨੂੰ ਫਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਨੇ ਚੱਕਰਵਿਊ ਤੋਂ ਨਿਕਲਣ ਲਈ ਐੱਮਐੱਸਪੀ ਦੀ ਮੰਗ ਕੀਤੀ ਸੀ, ਪਰ ਐੱਮਐੱਸਪੀ ਨਹੀਂ ਦਿੱਤੀ ਗਈ। ਰਾਹੂਲ ਗਾਂਧੀ ਨੇ ਇੰਡੀਆ ਗੱਠਜੋੜ ਵੱਲੋਂ ਬੋਲਦਿਆਂ ਕਿਹਾ ਕਿ ਅਸੀਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵਾਂਗੇ। -ਪੀਟੀਆਈ

Advertisement
Advertisement
Tags :
Amit ShahBJPCongressLok sabha Sessionlok sabha speakerMonsoon SessionNarender ModiOm BirlaRahul Gandhi
Advertisement