ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਵਾਂਗ ਕਾਂਗਰਸ ਦਾ ਵੀ ਹੋਵੇਗਾ ਖਾਤਮਾ: ਪਾਲੀ

08:54 AM Oct 03, 2024 IST
‘ਆਪ’ ਟਰੇਡ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਵਿੰਦਰਪਾਲ ਸਿੰਘ ਪਾਲੀ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਅਕਤੂਬਰ
ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜੁਆਇੰਟ ਸਕੱਤਰ ਰਵਿੰਦਰਪਾਲ ਸਿੰਘ ਪਾਲੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਆਧਾਰ ਲਗਪਗ ਖ਼ਤਮ ਹੋਣ ਕਿਨਾਰੇ ਹੈ ਤੇ ਛੇਤੀ ਹੀ ਅਕਾਲੀ ਦਲ ਵਾਂਗ ਕਾਂਗਰਸ ਪਾਰਟੀ ਵੀ ਪੰਜਾਬ ’ਚੋਂ ਖਤਮ ਹੋ ਜਾਵੇਗੀ। ਇਥੇ ਪਾਰਟੀ ਦਫ਼ਤਰ ਵਿੱਚ ਪਾਰਟੀ ਦੇ ਟਰੇਡ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੋ ਰਹੀਆਂ ਪੰਚਾਇਤ ਚੋਣਾਂ ਵਿੱਚ ਪਿੰਡਾਂ ਦੇ ਲੋਕ ਕਾਂਗਰਸੀ ਆਗੂਆਂ ਨੂੰ ਬਲਣ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਹਾਰ ਸਾਹਮਦੇ ਵੇਖ ਕੇ ਸਾਬਕਾ ਉਪ ਮੁੱਖ ਮੰਤਰੀ ਤੇ ਮੌਜੂਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਬਰਿੰਦਰਮੀਤ ਸਿੰਘ ਪਾਹੜਾ ਗੁਰਦਾਸਪੁਰ ਦੇ ਡੀਸੀ ਉਮਾ ਸ਼ੰਕਰ ਗੁਪਤਾ ਨਾਲ ਬਹਿਸਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਰਵਿੰਦਰਪਾਲ ਸਿੰਘ ਪਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਅਫ਼ਸਰਸ਼ਾਹੀ ਨੂੰ ਲਾਲ ਡਾਇਰੀ ਦਾ ਡਰਾਵਾ ਦੇ ਕੇ ਧਮਕਾਉਂਦੇ ਸਨ।

Advertisement

Advertisement