ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ (ਪੱਛਮੀ) ਵਾਂਗ ‘ਆਪ’ ਮੁੜ ਜਿੱਤੇਗੀ ਜ਼ਿਮਨੀ ਚੋਣਾਂ: ਬੁੱਧ ਰਾਮ

09:09 AM Nov 04, 2024 IST

 

Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 3 ਨਵੰਬਰ
ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦਾਅਵਾ ਕੀਤਾ ਕਿ ਮਾਲਵਾ ਖੇਤਰ ਵਿੱਚ ਗਿੱਦੜਬਾਹਾ ਅਤੇ ਬਰਨਾਲਾ ਦੀਆਂ ਜ਼ਿਮਨੀ ਚੋਣਾਂ ਵਿੱਚ ‘ਆਪ’ ਜਲੰਧਰ (ਪੱਛਮੀ) ਵਾਂਗ ਵੱਡੀ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਜਪਾ ਨੇ ਸਿੱਖ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰ ਕੇ ਅਕਾਲੀ ਹੋਣ ਦਾ ਭਰਮ ਪਾਲਣ ਦੀ ਕੋਸ਼ਿਸ਼ ਕੀਤੀ ਹੈ, ਪਰ ਇਨ੍ਹਾਂ ਹਲਕਿਆਂ ਦੇ ਲੋਕ ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਬਰਨਾਲਾ ਤੋਂ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਕਾਂਗਰਸ ਕਮੇਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗਿੱਦੜਬਾਹਾ ਤੋਂ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਮੈਦਾਨ ਵਿੱਚ ਉਤਾਰ ਕੇ ਮੁੜ ਜਿੱਤਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਉੱਥੋਂ ਦੇ ਲੋਕ ਹੁਣ ਵਾਰ-ਵਾਰ ਪਰਖੇ ਲੋਕਾਂ ਨੂੰ ਸਬਕ ਸਿਖਾਉਣਗੇ। ਇਹੋ ਹਾਲ ਹੀ ਕਾਂਗਰਸ ਦੇ ਬਰਨਾਲਾ ਤੋਂ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਦਾ ਹੋਵੇਗਾ। ਉਨ੍ਹਾਂ ਇਹ ਦਾਅਵਾ ਉਦੋਂ ਕੀਤਾ ਜਦੋਂ ਉਹ ਦੇਰ ਸ਼ਾਮ ਦੋਵਾਂ ਹਲਕਿਆਂ ’ਚ ਜ਼ਿਮਨੀ ਚੋਣਾਂ ਲਈ ਪ੍ਰਚਾਰ ਕਰਨ ਮਗਰੋਂ ‘ਆਪ’ ਦੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਵਾਪਸ ਆਏ ਸਨ। ਉਨ੍ਹਾਂ ਕਿਹਾ ਕਿ ਭਾਵੇਂ ਅਕਾਲੀ ਦਲ ਨੇ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ, ਇਸ ਤੋਂ ਹੁਣ ਜਾਪਣ ਲੱਗਿਆ ਹੈ ਕਿ ਅੰਦਰਖਾਤੇ ਉਨ੍ਹਾਂ ਵੱਲੋਂ ਭਾਜਪਾ ਦੀ ਮਦਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਚੱਲੇ ਹੋਏ ਕਾਰਤੂਸ ਹਨ, ਜਿਨ੍ਹਾਂ ਨੇ ਲੋਕਾਂ ਲਈ ਕਦੇ ਕੁਝ ਨਹੀਂ ਕੀਤਾ।

Advertisement
Advertisement