ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਵਾਂਗ ਪੰਜਾਬ ਸਰਕਾਰ ਵੀ ਕਰ ਰਹੀ ਹੈ ਜੁਮਲੇਬਾਜ਼ੀ: ਭੱਠਲ

07:23 AM Jul 23, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 22 ਜੁਲਾਈ
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੀਆਂ ਗਲਤ ਨੀਤੀਆਂ ਕਰਕੇ ਅਕਾਲੀ ਦਲ ਖਾਤਮੇ ਦੇ ਕਿਨਾਰੇ ਹੈ। ਇਸ ਲਈ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੀ ਕਿਸਾਨਾਂ ਵਿੱਚ ਆਪਣੇ ਵਿਸ਼ਵਾਸ ਨੂੰ ਗਵਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਮੋਦੀ ਵਾਂਗ ਮਹਿਜ਼ ਜੁਮਲੇਬਾਜ਼ੀ ਕਰ ਰਹੀ ਹੈ। ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਧੋਖਾ ਨਾ ਕਰੇ ਅਤੇ ਕਿਸਾਨਾਂ ਨੂੰ ਪੂਰੀ ਗਾਰੰਟੀ ਲਿਖਤੀ ਤੌਰ ’ਤੇ ਦੇ ਕੇ ਸਪੱਸ਼ਟ ਕਰੇ ਕਿ ਜੇ ਕਿਸਾਨ ਕਣਕ ਝੋਨੇ ਦੇ ਚੱਕਰ ਵਿੱਚੋਂ ਨਿਕਲ ਕੇ ਦੂਜੀ ਫਸਲ ਬੀਜਦੇ ਹਨ ਤਾਂ ਉਨ੍ਹਾਂ ਨੂੰ ਝੋਨੇ ਅਤੇ ਬੀਜੀ ਫਸਲ ਦਾ ਫਰਕ ਦਿੱਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਪਿਛਲਾ ਮੁਆਵਜ਼ਾ ਜਲਦੀ ਦੇਣ ਦੀ ਅਪੀਲ ਕੀਤੀ।

Advertisement

Advertisement
Advertisement