ਰਿਸ਼ਵਤ ਲੈਣ ਦੇ ਦੋਸ਼ ਹੇਠ ਲਾਈਨਮੈਨ ਕਾਬੂ
07:40 AM Sep 22, 2023 IST
ਬਠਿੰਡਾ (ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਨੇ ਪੀਐੱਸਪੀਸੀਐੱਲ ਦਫਤਰ ਗੋਨਿਆਣਾ, ਬਠਿੰਡਾ ਵਿੱਚ ਤਾਇਨਾਤ ਲਾਈਨਮੈਨ ਰਣਜੀਤ ਕੁਮਾਰ ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਵਾਸੀ ਪਿੰਡ ਅਬਲੂ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ’ਤੇ ਲਾਈਨਮੈਨ ਰਣਜੀਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਲਾਈਨਮੈਨ ਨੇ ਉਸ ਦੇ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਬਤੌਰ ਰਿਸ਼ਵਤ ਲਏ ਸਨ।
Advertisement
Advertisement