ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਇਨਜ਼ ਕਲੱਬ ਵੱਲੋਂ ਸੀਨੀਅਰ ਸਿਟੀਜ਼ਨਾਂ ਦਾ ਸਨਮਾਨ

07:23 AM Oct 17, 2024 IST
ਪਿੰਡ ਬਿੰਟ ਵਿੱਚ ਸੀਨੀਅਰ ਸਿਟੀਜ਼ਨਾਂ ਦਾ ਸਨਮਾਨ ਕਰਦੇ ਹੋਏ ਕਲੱਬ ਦੇ ਮੈਂਬਰ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 16 ਅਕਤੂਬਰ
ਲਾਇਨਜ਼ ਕਲੱਬ ਬਾਬੈਨ ਵਲੋਂ ਪਿੰਡ ਬਿੰਟ ਦੇ ਕਮਿਊਨਟੀ ਸੈਂਟਰ ਵਿੱਚ ‘ਐਲਡਰ ਕੇਅਰ ਡੇਅ’ ਮਨਾਇਆ ਗਿਆ। ਇਸ ਸਬੰਧੀ ਕਰਵਾਏ ਸਮਾਗਮ ਵਿੱਚ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਕਲੱਬ ਨੇ ਬਜ਼ੁਰਗਾਂ ਨੂੰ ਜੀਵਨ ਜਿਊਣ ਤੇ ਖਾਣ ਪੀਣ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਕਲੱਬ ਵੱਲੋਂ ਸੀਨੀਅਰ ਸਿਟੀਜ਼ਨਾਂ ਦਾ ਸਨਮਾਨ ਵੀ ਕੀਤਾ ਗਿਆ। ਡਾ. ਸੰਦੀਪ ਨੇ ਬਜ਼ੁਰਗਾਂ ਨੂੰ ਕੁਝ ਘਰੇਲੂ ਨਸੁਖਿਆਂ ਬਾਰੇ ਵੀ ਜਾਣਕਾਰੀ ਦਿੱਤੀ, ਜਿਨ੍ਹਾਂ ਨੂੰ ਅਪਣਾ ਕੇ ਉਹ ਛੋਟੀ ਮੋਟੀ ਬਿਮਾਰੀ ਦਾ ਇਲਾਜ ਕਰ ਘਰ ਵਿੱਚ ਹੀ ਘਰ ਸਕਦੇ ਹਨ। ਕਲੱਬ ਦੇ ਪ੍ਰਧਾਨ ਰਵੀ ਪ੍ਰਕਾਸ਼ ਨੇ ਦੱਸਿਆ ਕਿ ਲਾਇਨਜ਼ ਕਲੱਬ ਬਾਬੈਨ ਸਮੇਂ ਸਮੇਂ ਤੇ ਸਮਾਜਿਕ ਕਾਰਜਾਂ ਵਿਚ ਆਪਣਾ ਯੋਗਦਾਨ ਦਿੰਦਾ ਰਹਿੰਦਾ ਹੈ। ਇਸ ਵਾਰ ਉਨ੍ਹਾਂ ਨੇ ਬਜ਼ੁਰਗਾਂ ਲਈ ਐਲਡਰ ਕੇਅਰ ਪ੍ਰੋਗਰਾਮ ਦਾ ਨਿਵੇਕਲਾ ਉਪਰਾਲਾ
ਕੀਤਾ ਹੈ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੇ ਬਜ਼ੁਰਗਾਂ ਦੀ ਸੇਵਾ ਕਰਨੀ ਚਾਹੀਦੀ ਹੈ ਨਾ ਕਿ ਉਨ੍ਹਾਂ ਨੂੰ ਬੁਢਾਪੇ ਵਿਚ ਆਸ਼ਰਮ ਵਿਚ ਭੇਜੀਏ। ਉਨ੍ਹਾਂ ਕਿਹਾ ਕਿ ਬਜ਼ੁਰਗ ਘਰ ਦਾ ਗਹਿਣਾ ਹੁੰਦੇ ਹਨ ਤੇ ਇਨ੍ਹਾਂ ਦੀ ਸੇਵਾ ਹੀ ਸਹੀ ਮਨਾਵਤਾ ਦੀ ਸੇਵਾ ਹੈ। ਇਸ ਮੌਕੇ ਕਲੱਬ ਵਲੋਂ ਆਏ ਬਜ਼ੁਰਗਾਂ ਨੂੰ ਚਵਨਪ੍ਰਾਸ਼ ਦੇ ਕੇ ਸਨਮਾਨਿਤ ਕੀਤਾ ਗਿਆ। ਕਲੱਬ ਵਲੋਂ ਕੀਤੇ ਉਪਰਾਲੇ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।

Advertisement

Advertisement