ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਇਨਜ਼ ਕਲੱਬ ਲੁਧਿਆਣਾ ਨੇ ਪੌਦੇ ਲਾਏ

11:11 AM Aug 19, 2024 IST
ਲਾਇਨਜ਼ ਕਲੱਬ ਵੱਲੋਂ ਬੂਟਾ ਲਗਾਉਂਦੇ ਹੋਏ ਵਿਧਾਇਕ ਗਰੇਵਾਲ। - ਫੋਟੋ: ਬਸਰਾ

ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਅਗਸਤ
ਸਰਕਾਰੀ ਕਾਲਜ ਲੁਧਿਆਣਾ ਈਸਟ ਵਿੱਚ ਪ੍ਰਿੰਸੀਪਲ ਪ੍ਰੋ. ਦੀਪਕ ਚੋਪੜਾ ਦੀ ਅਗਵਾਈ ਹੇਠ ਲਾਇਨਜ਼ ਕਲੱਬ ਲੁਧਿਆਣਾ ਵੱਲੋਂ ਵਾਤਾਵਰਨ ਵਿੱਚ ਆ ਰਹੇ ਵਿਗਾੜ ਨੂੰ ਰੋਕਣ ਲਈ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਵਿਧਾਇਕ ਹਲਕਾ ਪੂਰਬੀ ਦਲਜੀਤ ਸਿੰਘ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਸੰਭਾਲ ਬਹੁਤ ਜ਼ਰੂਰੀ ਹੈ। ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਅਤੇ ਵਾਤਾਵਰਨ ਸੰਤੁਲਨ ਬਰਕਰਾਰ ਰੱਖਣ ਲਈ ਵੱਡੇ ਪੱਧਰ ’ਤੇ ਰੁੱਖ ਲਗਾਉਣੇ ਜ਼ਰੂਰੀ ਹਨ। ਐਜੂਕੇਸ਼ਨਲ ਟ੍ਰਿਬਿਊਨਲ ਪੰਜਾਬ ਦੇ ਮੈਂਬਰ ਅਤੇ ਜ਼ੋਨ ਚੇਅਰਪਰਸਨ, ਲਾਇਨਜ਼ ਕਲੱਬ ਲੁਧਿਆਣਾ ਡਾ. ਧਰਮ ਸਿੰਘ ਸੰਧੂ ਨੇ ਕਿਹਾ ਕਿ ਲੰਬੇ ਸਮੇਂ ਲਈ ਵਾਤਾਵਰਨ ਦੀ ਸੰਭਾਲ ਲਈ ਨੌਜਵਾਨਾਂ ਵਿੱਚ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਅਜਿਹੇ ਉਪਰਾਲਿਆਂ ਵਿੱਚ ਅਗਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਲੱਬ ਵੱਲੋਂ ਅਵਤਾਰ ਸਿੰਘ, ਵਿਜੇ ਸ਼ਰਮਾ, ਪਰਵੀਨ ਸ਼ਰਮਾ, ਸ਼ਵੇਤਾ ਗੋਇਲ ਅਤੇ ਮਨਜੀਤ ਸਿੰਘ ਵੀ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਹਰੇ-ਭਰੇ ਭਵਿੱਖ ਲਈ ਯਤਨ ਜਾਰੀ ਰੱਖਣ ਦੇ ਪ੍ਰਣ ਨਾਲ ਹੋਈ।

Advertisement

Advertisement