ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰਾਬ ਫੈਕਟਰੀ ਮਾਮਲਾ: ਸਾਂਝਾ ਮੋਰਚੇ ਦੇ ਆਗੂਆਂ ਵੱਲੋਂ ਮੀਟਿੰਗ

08:05 AM Jul 16, 2024 IST
ਮੀਟਿੰਗ ਉਪਰੰਤ ਮੋਰਚੇ ਦੇ ਆਗੂ ਅਤੇ ਇਲਾਕੇ ਦੇ ਲੋਕ।- ਫੋਟੋ: ਨੀਲੇਵਾਲਾ

ਪੱਤਰ ਪ੍ਰੇਰਕ
ਜ਼ੀਰਾ, 15 ਜੁਲਾਈ
ਪਿੰਡ ਮਨਸੂਰਵਾਲ ਕਲਾਂ ਵਿੱਚ ਸਥਿੱਤ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਲਈ ਲੱਗੇ ਮੋਰਚੇ ਦੇ ਆਗੂਆਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਮੋਰਚੇ ਦੇ ਆਗੂ ਰੋਮਨ ਬਰਾੜ ਮਹੀਆਂਵਾਲਾ ਕਲਾਂ, ਸਰਪੰਚ ਗੁਰਮੇਲ ਸਿੰਘ ਮਨਸੂਰਵਾਲ ਕਲਾਂ ਤੇ ਫਤਹਿ ਸਿੰਘ ਢਿੱਲੋਂ ਰਟੌਲ ਰੋਹੀ ਨੇ ਕਿਹਾ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਲੋਕ ਦੋ ਸਾਲਾਂ ਤੋਂ ਮੋਰਚੇ ਉੱਤੇ ਬੈਠੇ ਹਨ, ਪਰ ਮੁੱਖ ਮੰਤਰੀ ਅਜੇ ਤੱਕ ਇਸ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਸਬੰਧੀ ਕੁਝ ਵੀ ਲਿਖਤੀ ਤੌਰ ’ਤੇ ਨਹੀਂ ਦੇ ਸਕੇ। ਆਗੂਆਂ ਨੇ ਕਿਹਾ ਕਿ ਮੋਰਚੇ ਦੇ ਚੱਲ ਰਹੇ ਕੇਸਾਂ ਅਤੇ ਮੋਰਚੇ ’ਤੇ ਹੋ ਰਹੇ ਖਰਚਿਆਂ ਲਈ ਫੰਡ ਦੀ ਬਹੁਤ ਜ਼ਰੂਰਤ ਹੈ, ਜਿਸ ਲਈ ਆਪਣੀ ਕਮਾਈ ਵਿੱਚੋਂ ਦਸਵੰਧ ਕੱਢ ਕੇ ਮੋਰਚੇ ਨੂੰ ਵੱਧ ਤੋਂ ਵੱਧ ਫੰਡ ਦੇਣ ਲਈ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਰੋਮਨ ਬਰਾੜ ਨੇ ਦੱਸਿਆ ਕਿ 18 ਜੁਲਾਈ ਨੂੰ ਦਿੱਲੀ ਵਿੱਚ ਐੱਨਜੀਟੀ ਦੀ ਆਖ਼ਰੀ ਤਰੀਕ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ ਨੂੰ ਦੁਪਹਿਰ 3 ਵਜੇ ਮੀਟਿੰਗ ਉਪਰੰਤ ਸਾਂਝਾ ਮੋਰਚਾ ਤੋਂ ਇੱਕ ਵੱਡਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ।

Advertisement

Advertisement
Advertisement