ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਬ ਨੀਤੀ: ਭਾਜਪਾ ਵੱਲੋਂ ਰਾਜਘਾਟ ’ਚ ਕੇਜਰੀਵਾਲ ਖ਼ਿਲਾਫ਼ ਧਰਨਾ

07:57 AM Nov 03, 2023 IST
ਨਵੀਂ ਦਿੱਲੀ ਵਿੱਚ ਰਾਜਘਾਟ ’ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਧਰਨਾ ਦਿੰਦੇ ਹੋਏ ਭਾਜਪਾ ਆਗੂ। -ਫੋਟੋ: ਏਐੱਨਆਈ

ਨਵੀਂ ਦਿੱਲੀ, 2 ਨਵੰਬਰ
ਭਾਜਪਾ ਆਗੂਆਂ ਨੇ ਅੱਜ ਮਹਾਤਮਾ ਗਾਂਧੀ ਦੀ ਯਾਦਗਾਰ ਨੇੜੇ ਰਾਜਘਾਟ ’ਚ ਧਰਨਾ ਦਿੱਤਾ ਅਤੇ ਕਥਤਿ ਸ਼ਰਾਬ ਨੀਤੀ ਘਪਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਕੇਜਰੀਵਾਲ ਐਨਫੋਰਸਮੈਂਟ ਡਾਇਰੈਕੋਟਰੇਟ ਸਾਹਮਣੇ ਪੁੱਛਗੱਛ ਲਈ ਪੇਸ਼ ਨਹੀਂ ਹੋਏ ਅਤੇ ਚੋਣ ਪ੍ਰਚਾਰ ਲਈ ਮੱਧ ਪ੍ਰਦੇਸ਼ ਰਵਾਨਾ ਹੋ ਗਏ। ਉਨ੍ਹਾਂ ਨੇ ਜਾਂਚ ਏਜੰਸੀ ਵੱਲੋਂ ਭੇਜੇ ਸੰਮਨ ਨੂੰ ਰਾਜਨੀਤੀ ਤੋਂ ਪ੍ਰੇਰਤਿ ਦੱਸਿਆ ਤੇ ਕਿਹਾ ਕਿ ਇਸ ਨੂੰ ਭਾਜਪਾ ਦੇ ਇਸ਼ਾਰੇ ’ਤੇ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਅੱਜ ਧਰਨੇ ’ਤੇ ਹੈਠੇ ਭਾਜਪਾ ਦੇ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ,‘‘ਆਬਕਾਰੀ ਨੀਤੀ ’ਚ ਹਜ਼ਾਰਾਂ ਕਰੋੜ ਰੁਪਏ ਦਾ ਘਪਲਾ ਹੋਇਆ ਹੈ ਅਤੇ ਦਿੱਲੀ ਦਾ ਬੱਚਾ-ਬੱਚਾ ਜਾਣਦਾ ਹੈ ਕਿ ਇਸ ਦੇ ਮੁੱਖ ਸਾਜ਼ਿਸ਼ਕਰਤਾ ਕੇਜਰੀਵਾਲ ਹੀ ਹਨ।’’
ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸ਼ ਵਰਧਨ, ਸੰਸਦ ਮੈਂਬਰ ਮਨੋਜ ਤਿਵਾਰੀ ਅਤੇ ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਸਣੇ ਭਾਜਪਾ ਦੇ ਸੀਨੀਅਰ ਆਗੂ ਧਰਨੇ ਵਿੱਚ ਸ਼ਾਮਲ ਸਨ। -ਪੀਟੀਆਈ

Advertisement

Advertisement