ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦਾ ਮੰਤਰੀ ਕੈਲਾਸ਼ ਗਹਿਲੋਤ ਈਡੀ ਅੱਗੇ ਪੇਸ਼
11:59 AM Mar 30, 2024 IST
ਨਵੀਂ ਦਿੱਲੀ, 30 ਮਾਰਚ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਹੁਣ ਰੱਦ ਕੀਤੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੂੰ ਅੱਜ ਪੁੱਛ ਪੜਤਾਲ ਲਈ ਤਲਬ ਕੀਤਾ ਤੇ ਮੰਤਰੀ ਏਜੰਸੀ ਅੱਗ ਪੇਸ਼ ਹੋ ਗਏ।ਗਹਿਲੋਤ (49) ਨਜਫਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਨ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿੱਚ ਟਰਾਂਸਪੋਰਟ, ਗ੍ਰਹਿ ਅਤੇ ਕਾਨੂੰਨ ਮੰਤਰੀ ਹਨ।
Advertisement
Advertisement