For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਸ਼ਰਾਬ ਘੁਟਾਲੇ ਦਾ ਸੇਕ ਜਲਦ ਲੱਗੇਗਾ: ਸੁਖਪਾਲ ਖਹਿਰਾ

07:42 AM Apr 29, 2024 IST
ਪੰਜਾਬ ’ਚ ਸ਼ਰਾਬ ਘੁਟਾਲੇ ਦਾ ਸੇਕ ਜਲਦ ਲੱਗੇਗਾ  ਸੁਖਪਾਲ ਖਹਿਰਾ
ਬਰਨਾਲਾ ਵਿੱਚ ਮੰਚ ’ਤੇ ਬੈਠੇ ਹੋਏ ਸੁਖਪਾਲ ਖਹਿਰਾ ਤੇ ਹੋਰ ਕਾਂਗਰਸੀ ਆਗੂ।
Advertisement

ਰਵਿੰਦਰ ਰਵੀ
ਬਰਨਾਲਾ, 28 ਅਪਰੈਲ
ਸੰਗਰੂਰ ਸੰਸਦੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ’ਚ ਜਿਸ ਤਰ੍ਹਾਂ ‘ਆਪ’ ਸਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਮੰਤਰੀਆਂ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹੀ ਸ਼ਰਾਬ ਨੀਤੀ ਪੰਜਾਬ ’ਚ ਵੀ ਲਾਗੂ ਕੀਤੀ ਗਈ ਹੈ­ ਜਿਸ ਦੀ ਵੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਵੱਲੋਂ ਕੀਤੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਈਡੀ ਵੱਲੋਂ ਸੂਬੇ ਦੇ ਕੁੱਝ ਆਈਏਐਸ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਘੁਟਾਲੇ ਦੀ ਜਾਂਚ ਦਾ ਸੇਕ ਲੱਗੇਗਾ। ਇਸ ਨਾਲ ਲੋਕਾਂ ਦੀ ਕਚਹਿਰੀ ’ਚ ਇਮਾਨਦਾਰ ਸਰਕਾਰ ਦਾ ਚਿਹਰਾ ਸਾਹਮਣੇ ਆ ਜਾਵੇਗਾ।
ਸ੍ਰੀ ਖਹਿਰਾ ਨੇ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਸਰਕਾਰ ਨੂੰ ਸੂਬੇ ਦੇ 13 ਸੰਸਦੀ ਹਲਕਿਆਂ ’ਚ ਪੰਜ ਕੈਬਨਿਟ ਮੰਤਰੀ­, ਤਿੰਨ ਵਿਧਾਇਕ ਅਤੇ ਬਾਕੀ ਬਾਹਰੋਂ ਲਿਆਂਦੇ ਉਮੀਦਵਾਰ ਚੋਣ ਮੈਦਾਨ ’ਚ ਉਤਾਰਨੇ ਪਏ ਹਨ। ਸੂਬਾ ਸਰਕਾਰ ਸੂਬੇ ਦੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੀ ਥਾਂ ਬਾਹਰਲੇ ਸੂਬੇ ਦੇ ਨੌਜਵਾਨਾਂ ਨੂੰ ਭਰਤੀ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਅੰਮ੍ਰਿਤਸਰ ਚੋਣ ਰੈਲੀ ਦੌਰਾਨ ਇਨ੍ਹਾਂ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਆਪਣੀ ਹੀ ਸਰਕਾਰ ’ਤੇ ਨਸ਼ਾ ਵੇਚਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ­ ਪਰ 70 ਹਜ਼ਾਰ ਦਾ ਕਰਜ਼ਾ ਲੈ ਕੇ ਸੂਬੇ ਦਾ ਕਿਹੜਾ ਵਿਕਾਸ ਕੀਤਾ ਗਿਆ ਹੈ। ਭੋਲਾ ਸਿੰਘ ਵਿਰਕ ਨੇ ਸਵਾਲ ਪੁੱਛਦਿਆਂ ਕਿਹਾ ਕਿ ਮੀਤ ਹੇਅਰ ਦੇ ਹਲਕੇ ’ਚ ਕਰਵਾਏ ਕੰਮ ਤਾਂ ਨਜ਼ਰ ਨਹੀਂ ਆ ਰਹੇ­ ਪਰ ਆਪਣੇ ਵਿਰੋਧੀਆਂ ਖ਼ਿਲਾਫ਼ ਪਰਚੇ ਜ਼ਰੂਰ ਦਰਜ ਕਰਵਾਏ ਗਏ ਹਨ। ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ­, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ­, ਜ਼ਿਲ੍ਹਾ ਮੀਤ ਪ੍ਰਧਾਨ ਰਾਮ ਪਾਲ ਸਿੰਗਲਾ­, ਕਾਂਗਰਸ ਐਸਸੀ ਵਿੰਗ ਦੇ ਰਾਜਵਿੰਦਰ ਸਿੰਘ ਸ਼ੀਤਲ, ਮੱਖਣ ਸ਼ਰਮਾ­, ਮਹੇਸ਼ ਲੋਟਾ­, ਗੁਰਜੀਤ ਸਿੰਘ ਰਾਮਨਿਵਾਸੀਆ ਤੋਂ ਇਲਾਵਾ ਬਲਾਕ ਪ੍ਰਧਾਨ­, ਯੂਥ ਆਗੂ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।

Advertisement

Advertisement
Author Image

Advertisement
Advertisement
×