ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲਵਾ ਸਾਹਿਤ ਸਭਾ ਵੱਲੋਂ ਸਾਹਿਤਕ ਸਮਾਗਮ

07:59 AM Apr 17, 2024 IST
ਗਾਇਕ ਸ਼ਿੰਗਾਰਾ ਸਿੰਘ ਨੂੰ ਸਨਮਾਨਦੇ ਹੋਏ ਮੋਹਤਬਰ। -ਫੋਟੋ: ਚੀਮਾ

ਪੱਤਰ ਪ੍ਰੇਰਕ
ਟੱਲੇਵਾਲ, 16 ਅਪਰੈਲ
ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਮਹੀਨਾਵਾਰ ਸਾਹਿਤਕ ਸਮਾਗਮ ਪੰਜਾਬ ਆਈਟੀਆਈ ਬਰਨਾਲਾ ਵਿੱਚ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਕਵੀ ਸ਼ਿੰਦਰ ਧੌਲਾ ਅਤੇ ਪਰਿਵਾਰ ਵੱਲੋਂ ਬੇਬੇ ਬਿਮਲਾ ਦੇਵੀ ਅਤੇ ਬਾਪੂ ਸੂਬੇਦਾਰ ਬਚਨ ਸਿੰਘ ਧੌਲਾ ਦੀ ਨਿੱਘੀ ਯਾਦ ਨੂੰ ਸਮਰਪਿਤ ਤੀਜਾ ਪੁਰਸਕਾਰ ਇਨਕਲਾਬੀ ਗਾਇਕ ਸ਼ਿੰਗਾਰਾ ਸਿੰਘ ਚਹਿਲ ਨੂੰ ਦਿੱਤਾ ਗਿਆ। ਸਭਾ ਦੇ ਪ੍ਰਧਾਨ ਡਾ. ਸੰਪੂਰਨ ਸਿੰਘ ਟੱਲੇਵਾਲੀਆ ਨੇ ਕਿਹਾ ਕਿ ਅੱਜ ਕੱਲ ਤਾਂ ਲੋਕ ਜਿਉਂਦੇ ਮਾਪਿਆਂ ਨੂੰ ਬਿਰਧ ਆਸ਼ਰਮਾਂ ਵਿੱਚ ਛੱਡ ਰਹੇ ਹਨ, ਪਰ ਸ਼ਿੰਦਰ ਧੌਲਾ ਦਾ ਪਰਿਵਾਰ ਵਡਭਾਗਾ ਹੈ, ਜੋ ਆਪਣੇ ਮਾਂ ਬਾਪ ਦੀ ਯਾਦ ਵਿੱਚ ਅਜਿਹੇ ਸਨਮਾਨ ਕਰਦਾ ਹੈ।
ਇਸ ਤੋਂ ਇਲਾਵਾ ਸਭਾ ਵੱਲੋਂ ਗੁਰਜੀਤ ਸਿੰਘ ਖੁੱਡੀ ਦੀ ਪੁਸਤਕ- ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਜ਼ਿਲ੍ਹਾ ਬਰਨਾਲਾ ਦੇ ਇਤਿਹਾਸਕ ਬਾਰਾਂ ਗੁਰਦੁਆਰਿਆਂ ਦਾ ਵੇਰਵਾ’ ਲੋਕ ਅਰਪਣ ਕੀਤੀ ਗਈ। ਡਾ. ਅਮਨਦੀਪ ਸਿੰਘ ਟੱਲੇਵਾਲੀਆ ਨੇ ਕਿਹਾ ਕਿ ਮਾਲਵਾ ਫੇਰੀ ਦੌਰਾਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਨੂੰ ਇਕੱਠਿਆਂ ਕਰ ਕੇ ਗੁਰਜੀਤ ਸਿੰਘ ਖੁੱਡੀ ਨੇ ਬਹੁਤ ਵਧੀਆ ਉਪਰਾਲਾ ਕੀਤਾ ਹੈ।
ਇਸ ਦੌਰਾਨ ਮਹਿੰਦਰ ਸਿੰਘ ਰਾਹੀ ਦੀ ਪੁਸਤਕ ‘ਸਿੱਖ ਪੰਥ ਵਿੱਚ ਬ੍ਰਾਹਮਣ ਭਾਈਚਾਰੇ ਦੇ ਯੋਗਦਾਨ’ ਉੱਪਰ ਗੋਸ਼ਟੀ ਕਰਵਾਈ ਗਈ। ਇਸ ਉੱਪਰ ਪਰਚਾ ਪੜ੍ਹਦਿਆਂ ਗੁਰਸੇਵਕ ਸਿੰਘ ਧੌਲਾ ਨੇ ਕਿਹਾ ਸਿੱਖ ਧਰਮ ਵਿਚ ਜਾਤਾਂ-ਪਾਤਾਂ ਨੂੰ ਕੋਈ ਮਾਨਤਾ ਨਹੀਂ ਹੈ, ਇਸ ਲਈ ਇਸ ਧਰਮ ਬਾਰੇ ਜਾਤਾਂ-ਪਾਤਾਂ ਦੇ ਆਧਾਰ ’ਤੇ ਕਿਤਾਬਾਂ ਲਿਖ ਕੇ ਸਿੱਖ ਧਰਮ ਦੇ ਮੁੱਢਲੇ ਸਿਧਾਂਤ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਤੇਜਾ ਸਿੰਘ ਤਿਲਕ ਨੇ ਕਿਹਾ ਕਿ ਸਿੱਖ ਧਰਮ ਦਾ ਉਪਦੇਸ਼ ਚਹੁੰ ਵਰਨਾਂ ਨੂੰ ਸਾਂਝਾ ਹੋਣ ਕਰਕੇ ਹਰ ਜਾਤ ਤੇ ਹਰ ਧਰਮ ਦੇ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ ਵਿੱਚ ਵੱਡੀ ਗਿਣਤੀ ਵਿੱਚ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਅਖੀਰ ਵਿੱਚ ਸਭਾ ਵੱਲੋਂ ਗੁਰਜੀਤ ਸਿੰਘ ਖੁੱਡੀ ਅਤੇ ਮਹਿੰਦਰ ਸਿੰਘ ਰਾਹੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ‌

Advertisement

Advertisement
Advertisement