For the best experience, open
https://m.punjabitribuneonline.com
on your mobile browser.
Advertisement

ਸਿਰਸਾ ਦੇ ਸਰਕਾਰੀ ਕਾਲਜ ਵਿੱਚ ਸਾਹਿਤਕ ਸਮਾਗਮ

11:01 AM Sep 11, 2024 IST
ਸਿਰਸਾ ਦੇ ਸਰਕਾਰੀ ਕਾਲਜ ਵਿੱਚ ਸਾਹਿਤਕ ਸਮਾਗਮ
ਕਾਲਜ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸੁਵਰਨ ਸਿੰਘ ਵਿਰਕ।
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 10 ਸਤੰਬਰ
ਪਾਸ਼ ਦੀ ਸ਼ਾਇਰੀ ਵਿੱਚ ਪੇਸ਼ ਕੀਤੀ ਗਈ ਸਪਸ਼ਟਤਾ, ਤੀਬਰਤਾ ਅਤੇ ਵਿਰੋਧ ਦੀ ਸੁਰ ਅਜੋਕੇ ਸੰਦਰਭ ਵਿੱਚ ਹੋਰ ਵੀ ਪ੍ਰਸੰਗਿਕ ਹੋ ਗਈ ਹੈ। ਇਹ ਵਿਚਾਰ ਗੌਰਮਿੰਟ ਨੈਸ਼ਨਲ ਕਾਲਜ (ਲੜਕੇ) ’ਚ ਪੰਜਾਬੀ ਸਾਹਿਤ ਸਭਾ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਸਾਹਿਤਕ ਪ੍ਰੋਗਰਾਮ ਵਿੱਚ ਆਲ ਇੰਡੀਆ ਪ੍ਰੋਗਰੈਸਿਵ ਰਾਈਟਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਉੱਘੇ ਲੇਖਕ ਤੇ ਚਿੰਤਕ ਸੁਵਰਨ ਸਿੰਘ ਵਿਰਕ ਨੇ ਮੁੱਖ ਬੁਲਾਰੇ ਵਜੋਂ ਆਪਣੇ ਸੰਬੋਧਨ ਵਿੱਚ ਕਹੇ। ਉਨ੍ਹਾਂ ਕਿਹਾ ਕਿ ਪਾਸ਼ ਦੀ ਸ਼ਾਇਰੀ ਸੁਹਜ ਭਾਵਨਾ ਅਤੇ ਵਿਰੋਧ ਦੀ ਆਵਾਜ਼ ਦਾ ਅਨੋਖਾ ਸੁਮੇਲ ਹੈ। ਸ੍ਰੀ ਵਿਰਕ ਨੇ ਕਿਹਾ ਕਿ ਪੰਜਾਬੀ ਕਵਿਤਾ ਨੇ ਆਮ ਲੋਕਾਂ ਨੂੰ ਭਾਸ਼ਾ ਪ੍ਰਦਾਨ ਕਰਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਨਵੀਂ ਪਛਾਣ ਮਿਲੀ ਹੈ। ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਦੀ ਕਨਵੀਨਰ ਡਾ. ਹਰਵਿੰਦਰ ਕੌਰ ਤੇ ਡਾ. ਲਖਵੀਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਸੰਦੀਪ ਗੋਇਲ ਨੇ ਕੀਤੀ। ਤਿੰਨ ਸੈਸ਼ਨਾਂ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦੇ ਪਹਿਲੇ ਸੈਸ਼ਨ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਮਨਦੀਪ ਕੌਰ, ਰਮਨਪ੍ਰੀਤ ਕੌਰ, ਮੁਸਕਾਨ, ਸਿਮਰਨ, ਅੰਜੂ, ਏਕਤਾ, ਦੇਸ਼ ਰਾਜ, ਸਾਹਿਲ, ਜਸ਼ਨ ਅਤੇ ਲਕਸ਼ਪ੍ਰਤਾਪ ਸਿੰਘ ਨੇ ਪਾਸ਼ ਬਾਰੇ ਲਿਖੀਆਂ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ। ਪ੍ਰੋਗਰਾਮ ਦੇ ਸਮਾਪਤੀ ਮੌਕੇ ਆਲ ਇੰਡੀਆ ਪ੍ਰੋਗਰੈਸਿਵ ਰਾਈਟਰਜ਼ ਐਸੋਸੀਏਸ਼ਨ ਦੇ ਕੌਮੀ ਸਕੱਤਰੇਤ ਦੇ ਮੈਂਬਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦਾ ਸੰਚਾਲਨ ਪੰਜਾਬੀ ਸਾਹਿਤ ਸਭਾ ਦੀ ਪ੍ਰਧਾਨ ਮਨਦੀਪ ਕੌਰ ਅਤੇ ਸਕੱਤਰ ਰਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਕੀਤਾ।

Advertisement
Advertisement
Author Image

sukhwinder singh

View all posts

Advertisement