ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਹਿਤਕਾਰ ਤੇਜਾ ਸਿੰਘ ਰੌਂਤਾ ਦਾ ਦੇਹਾਂਤ

10:20 AM Jun 02, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 1 ਜੂਨ
ਨਿਹਾਲ ਸਿੰਘ ਵਾਲਾ ਤੋਂ ‘ਪੰਜਾਬੀ ਟ੍ਰਿਬਿਊਨ’ ਦੇ ਪੱਤਰਕਾਰ ਰਾਜਵਿੰਦਰ ਸਿੰਘ ਰੌਂਤਾ ਦੇ ਪਿਤਾ ਲੇਖਕ ਤੇਜਾ ਸਿੰਘ ਰੌਂਤਾ (89) ਨਹੀਂ ਰਹੇ। ਉਨ੍ਹਾਂ ਪੰਜ ਪੁਸਤਕਾਂ ਲਿਖੀਆਂ ਤੇ ਉਹ ਕੇਂਦਰੀ ਪੰਜਾਬੀ ਲੇਖਕ ਸਭਾ, ਪੰਜਾਬੀ ਸਾਹਿਤ ਅਕੈਡਮੀ ਦੇ ਜੀਵਨ ਮੈਂਬਰ ਸਨ। ਉਹ ਬੀਤੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 2 ਜੂਨ ਨੂੰ ਸਵੇਰੇ 9 ਵਜੇ ਪਿੰਡ ਰੌਂਤਾ ਵਿਖੇ ਹੋਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਉੱਤੇ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਗਿੱਲ, ਸਾਬਕਾ ਆਈਜੀ ਗੁਰਪ੍ਰੀਤ ਸਿੰਘ ਤੂਰ, ਡੀਐੱਸਪੀ ਮਨਜੀਤ ਸਿੰਘ ਢੇਸੀ, ਡਾ. ਸੁਰਜੀਤ ਬਰਾੜ, ਡਾ ਨਿਰਮਲ ਜੌੜਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਤੇਜਾ ਸਿੰਘ ਰੌਂਤਾ ਹੱਕ, ਸੱਚ, ਇਮਾਨਦਾਰੀ ਦੇ ਅਸੂਲਾਂ ’ਤੇ ਪਹਿਰਾ ਦੇਣ ਵਾਲੇ ਲੋਕ ਪੱਖੀ ਸਾਹਿਤਕ ਸ਼ਖਸੀਅਤ ਅਤੇ ਸਾਬਕਾ ਬਲਾਕ ਸਿੱਖਿਆ ਅਧਿਕਾਰੀ ਸਨ। ਪੱਤਰਕਾਰਾਂ, ਸਾਹਿਤਕਾਰਾਂ, ਸਿਆਸੀ ਆਗੂਆਂ ਤੇ ਅਧਿਆਪਕ ਵਰਗ ਨੇ ਤੇਜਾ ਸਿੰਘ ਰੌਂਤਾ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ।

Advertisement

Advertisement
Advertisement