ਸਾਹਿਤ ਸਿਰਜਣਾ ਤੇ ਕਵਿਤਾ ਗਾਇਨ ਮੁਕਾਬਲੇ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 3 ਅਗਸਤ
ਜ਼ਿਲ੍ਹਾ ਭਾਸ਼ਾ ਵਿਭਾਗ ਬਠਿੰਡਾ ਵੱਲੋਂ ਇੱਥੇ ਆਰਬੀਡੀਏਵੀ ਸਕੂਲ ਵਿੱਚ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ ਤਕਰੀਬਨ 150 ਵਿਦਿਆਰਥੀਆਂ ਨੇ ਭਾਗ ਲਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਸਵਾਗਤੀ ਭਾਸ਼ਨ ਦੌਰਾਨ ਕਿਹਾ ਕਿ ਭਾਸ਼ਾ ਵਿਭਾਗ ਦਾ ਮੰਤਵ ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਕਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਾਹਿਤ ਪੜ੍ਹਨ ਅਤੇ ਸਿਰਜਣ ਦੀ ਚੇਟਕ ਲਾਉਣਾ ਹੈ। ਸਿੱਖਿਆ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਨੇ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ ਅਤੇ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ‘ਲੇਖ ਰਚਨਾ’ ਮੁਕਾਬਲੇ ਵਿੱਚ ਪਹਿਲਾ ਸਥਾਨ ਮਹਿਕਦੀਪ ਕੌਰ ਸਰਕਾਰੀ ਸਕੂਲ ਮਹਿਮਾ ਸਰਜਾ, ਦੂਜਾ ਸਥਾਨ ਜਸਪ੍ਰੀਤ ਕੌਰ ਸਰਕਾਰੀ ਸਕੂਲ ਮਹਿਮਾ ਸਰਜਾ ਅਤੇ ਤੀਜਾ ਸਥਾਨ ਪਵਿੱਤਰ ਕੌਰ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਨੇ ਹਾਸਲ ਕੀਤਾ। ‘ਕਹਾਣੀ ਰਚਨਾ’ ਮੁਕਾਬਲੇ ਵਿੱਚ ਪਹਿਲਾ ਸਥਾਨ ਰੀਤੀਕਾ ਆਰਬੀਡੇਏਵੀ ਸਕੂਲ ਬਠਿੰਡਾ, ਦੂਜਾ ਸਥਾਨ ਭੁਪਿੰਦਰਜੀਤ ਸਿੰਘ ਸੌਂਦ ਸਰਕਾਰੀ ਸਕੂਲ ਖੇਮੂਆਣਾ ਅਤੇ ਲਕਸ਼ਿਤਾ ਆਰਬੀਡੇਏਵੀ ਸਕੂਲ ਬਠਿੰਡਾ ਨੇ ਪ੍ਰਾਪਤ ਕੀਤਾ। ‘ਕਵਿਤਾ ਰਚਨਾ’ ਮੁਕਾਬਲੇ ਵਿੱਚ ਪਹਿਲਾ ਸਥਾਨ ਜਸਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ, ਦੂਜਾ ਸਥਾਨ ਦਲਜੀਤ ਸਿੰਘ ਸਰਕਾਰੀ ਸਕੂਲ ਮਹਿਮਾ ਸਰਜਾ ਅਤੇ ਤੀਜਾ ਸਥਾਨ ਚਾਨਣ ਸਿੰਘ ਸਰਕਾਰੀ ਸਕੂਲ ਭੁੱਚੋ ਕਲਾਂ ਨੇ ਹਾਸਲ ਕੀਤਾ। ‘ਕਵਿਤਾ ਗਾਇਨ’ ਮੁਕਾਬਲੇ ਵਿੱਚ ਪਹਿਲਾ ਸਥਾਨ ਸਾਹਿਬਪ੍ਰੀਤ ਕੌਰ ਸਿਲਵਰ ਓਕਸ ਸਕੂਲ ਬੀਬੀ ਵਾਲਾ ਰੋਡ ਬਠਿੰਡਾ, ਦੂਜਾ ਸਥਾਨ ਪੁਨੀਤਪਾਲ ਕੌਰ ਸਿਲਵਰ ਓਕਸ ਸਕੂਲ ਬੀਬੀ ਵਾਲਾ ਰੋਡ ਬਠਿੰਡਾ ਅਤੇ ਤੀਜਾ ਸਥਾਨ ਪ੍ਰਿੰਸੀ ਆਰਬੀਡੇਏਵੀ ਸਕੂਲ ਬਠਿੰਡਾ ਨੇ ਪ੍ਰਾਪਤ ਕੀਤਾ। ਮੰਚ ਸੰਚਾਲਕ ਦੀ ਭੂਮਿਕਾ ਖੋਜ ਅਫ਼ਸਰ ਨਵਪ੍ਰੀਤ ਸਿੰਘ ਨੇ ਨਿਭਾਈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਵਿਭਾਗ ਦੇ ਸੁਖਮਨੀ ਸਿੰਘ, ਅਨਿਲ ਕੁਮਾਰ, ਪਰਮਜੀਤ ਸਿੰਘ ਸਮੁੱਚਾ ਅਮਲਾ ਮੌਜੂਦ ਸੀ। ਅੰਤ ਵਿਚ ਵਿਸ਼ੇਸ਼ ਮਹਿਮਾਨਾਂ ਗੁਰਮੀਤ ਸਿੰਘ ਬਰਾੜ, ਹਰੀਕ੍ਰਿਸ਼ਨ ਸ਼ਰਮਾ, ਅਨੁਰਾਧਾ ਭਾਟੀਆ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।