ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿਪਸ ਵਿੱਚ ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਮੁਕਾਬਲੇ

08:44 AM Aug 09, 2024 IST
ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ ਪ੍ਰਬੰਧਕਾਂ ਨਾਲ। -ਫੋਟੋ: ਬੱਬੀ

ਸੰਜੀਵ ਬੱਬੀ
ਚਮਕੌਰ ਸਾਹਿਬ, 8 ਅਗਸਤ
ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਵਿੱਚ ਭਾਸ਼ਾ ਵਿਭਾਗ ਪੰਜਾਬ ਦੀ ਰੂਪਨਗਰ ਇਕਾਈ ਵੱਲੋਂ ਕਵਿਤਾ ਗਾਇਨ ਤੇ ਰਚਨਾ, ਲੇਖ ਅਤੇ ਕਹਾਣੀ ਰਚਨਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਰੂਪਨਗਰ ਜ਼ਿਲ੍ਹੇ ਦੇ ਤਕਰੀਬਨ 40 ਸਕੂਲਾਂ ਨੇ ਸ਼ਮੂਲੀਅਤ ਕੀਤੀ। ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ ਲੇਖ ਰਚਨਾ ਵਿੱਚ ਪਹਿਲਾ ਸਥਾਨ ਅਤੇ ਵਿਦਿਆਰਥਣ ਆਸ਼ੀ ਸ਼ਰਮਾ ਨੇ ਕਵਿਤਾ ਰਚਨਾ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਪੰਜਾਬੀ ਵਿਭਾਗ ਨੇ ਵਿਸ਼ੇਸ਼ ਯੋਗਦਾਨ ਪਾਇਆ। ਭਾਸ਼ਾ ਵਿਭਾਗ ਤੋਂ ਪਹੁੰਚੇ ਅਧਿਕਾਰੀ ਹਰਕੀਰਤ ਸਿੰਘ ਨੇ ਸਕੂਲ ਪ੍ਰਬੰਧਾਂ ਦੀ ਵਿਸ਼ੇਸ਼ ਰੂਪ ਵਿੱਚ ਸ਼ਲਾਘਾ ਕੀਤੀ। ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਵੱਲੋਂ ਇਸ ਸਮਾਗਮ ਦੀ ਸਫ਼ਲਤਾ ਉੱਤੇ ਵਧਾਈ ਸੰਦੇਸ਼ ਭੇਜਿਆ ਗਿਆ।
ਇਸ ਮੌਕੇ ਸਕੂਲ ਕਮੇਟੀ ਦੀ ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਪ੍ਰਿੰਸੀਪਲ ਸਰਜੀਤ ਸਿੰਘ ਅਤੇ ਵਾਈਸ ਪ੍ਰਿੰਸੀਪਲ ਮਨਦੀਪ ਕੌਰ ਆਦਿ ਹਾਜ਼ਰ ਸਨ।

Advertisement

Advertisement