ਖ਼ਾਲਸਾ ਕਾਲਜ ’ਚ ਸਾਹਿਤ ਉਤਸਵ ਤੇ ਪੁਸਤਕ ਮੇੇਲਾ ਅੱਜ ਤੋਂ
ਪੱਤਰ ਪ੍ਰੇਰਕ
ਅੰਮ੍ਰਿਤਸਰ, 18 ਨਵੰਬਰ
ਖ਼ਾਲਸਾ ਕਾਲਜ ਵਿੱਚ ਪੰਜ ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲਾ 19 ਨਵੰਬਰ ਨੂੰ ਸ਼ੁਰੂ ਹੋ ਰਿਹਾ ਹੈ, ਸਮਾਗਮ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਕਰਨਗੇ।ਵਿਸ਼ੇਸ਼ ਮਹਿਮਾਨ ਵਜੋਂ ਸੰਗੀਤ ਨਾਟਕ ਅਕਾਡਮੀ ਚੰਡੀਗੜ੍ਹ ਦੇ ਪ੍ਰਧਾਨ ਚੈਟਲੇ ਹੋਣਗੇ। ਕਾਲਜ ਕਾਰਜਕਾਰੀ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਇਸ ਵਾਰ ਮੇਲਾ 19 ਤੋਂ 23 ਨਵੰਬਰ ਤੱਕ ਲੱਗੇਗਾ। ਇਸ ਦੇ ਕੋਆਰਡੀਨੇਟਰ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਹਨ। ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਪ੍ਰਕਾਸ਼ਕ 150 ਦੇ ਸਟਾਲ ਬੁੱਕ ਕਰਵਾ ਲਏ ਹਨ। ਇਸ ਮੌਕੇ ਸੁਖਨ ਦੇ ਸੂਰਜ: ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਜਾਵੇਗਾ, ਜਿਸ ਦੀ ਪ੍ਰਧਾਨਗੀ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਡਾਇਰੈਕਟਰ ਸਵਰਨਜੀਤ ਸਿੰਘ ਸਵੀ ਕਰਨਗੇ ਅਤੇ ਮੁੱਖ ਮਹਿਮਾਨ ਜਸਵੰਤ ਸਿਘ ਜ਼ਫ਼ਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਹੋਣਗੇ। ਪੰਜਾਬੀ ਗਾਇਕਾ ਗਲੋਰੀ ਬਾਵਾ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ।