ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿੱਕੀਆਂ ਕਰੂੰਬਲਾਂ ਸਾਹਿਤ ਸਿਰਜਣਾ ਮੁਕਾਬਲੇ

11:05 AM Nov 11, 2024 IST
ਬਾਲ ਲੇਖਕਾਂ ਨੂੰ ਪੁਸਤਕਾਂ ਦੇ ਸੈੱਟ ਦਿੰਦੇ ਹੋਏ ਅਰਜੁਨ ਐਵਾਰਡੀ ਮਾਧੁਰੀ ਏ ਸਿੰਘ। -ਫੋਟੋ: ਸੇਖੋਂ

ਪੱਤਰ ਪ੍ਰੇਰਕ
ਗੜ੍ਹਸ਼ੰਕਰ, 10 ਨਵੰਬਰ
ਸੁਰ ਸੰਗਮ ਵਿੱਦਿਅਕ ਟਰੱਸਟ ਮਾਹਿਲਪੁਰ ਵੱਲੋਂ ਬਾਲ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ ਸਾਲਾਨਾ ਸਾਹਿਤ ਸਿਰਜਣਾ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅਰਜਨ ਐਵਾਰਡ ਜੇਤੂ ਅਥਲੀਟ ਮਾਧੁਰੀ ਏ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੇਵਾਮੁਕਤ ਸਿੱਖਿਆ ਅਧਿਕਾਰੀ ਬੱਗਾ ਸਿੰਘ ਆਰਟਿਸਟ, ਕੌਮਾਂਤਰੀ ਅਥਲੀਟ ਅਮਨਦੀਪ ਸਿੰਘ ਬੈਂਸ, ਬਾਲ ਸਾਹਿਤ ਲੇਖਕ ਰਘਵੀਰ ਸਿੰਘ ਕਲੋਆ, ਸਟੇਟ ਐਵਾਰਡੀ ਟੀਚਰ ਅਵਤਾਰ ਲੰਗੇਰੀ, ਮੈਨੇਜਰ ਰਾਮ ਤੀਰਥ ਪਰਮਾਰ ਅਤੇ ਸੁਰਿੰਦਰ ਕੌਰ ਨੇ ਕਿਹਾ ਕਿ ਨਿੱਕੀਆਂ ਕਰੂੰਬਲਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਨੀ ਬਣਦੀ ਹੈ। ਇਸ ਮੌਕੇ ਟਰੱਸਟ ਦੇ ਪ੍ਰਧਾਨ ਸਾਹਿਤਕਾਰ ਬਲਜਿੰਦਰ ਮਾਨ ਨੇ ਟਰੱਸਟ ਵੱਲੋਂ ਕਰਵਾਏ ਜਾਂਦੇ ਸਾਹਿਤ ਸਿਰਜਣਾ ਮੁਕਾਬਲਿਆਂ ਦੇ ਇਤਿਹਾਸ ਬਾਰੇ ਦੱਸਿਆ। ਮੰਚ ਸੰਚਾਲਨ ਚਿੱਤਰਕਾਰ ਸੁਖਮਨ ਸਿੰਘ ਨੇ ਕੀਤਾ। ਸਮਾਗਮ ਵਿੱਚ ਚੈਂਚਲ ਸਿੰਘ ਬੈਂਸ, ਹਰਭਜਨ ਸਿੰਘ ਕਾਹਲੋਂ, ਨਿਧੀ ਅਮਨ ਸਹੋਤਾ, ਪ੍ਰਿੰ. ਮਨਜੀਤ ਕੌਰ, ਹਰਮਨਪ੍ਰੀਤ ਕੌਰ, ਮੈਡਮ ਆਰਤੀ, ਮਨਜਿੰਦਰ ਹੀਰ, ਹਰਵੀਰ ਮਾਨ ਅਤੇ ਪਵਨ ਸਕਰੁੱਲੀ ਆਦਿ ਹਾਜ਼ਰ ਸਨ।

Advertisement

Advertisement