ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਲੋਆ ’ਚ ‘ਮਨ ਕੀ ਬਾਤ’ ਦਾ ਲਾਈਵ ਪ੍ਰਸਾਰਨ

06:45 AM Jul 01, 2024 IST
ਮਲੋਆ ਕਲੋਨੀ ਵਿੱਚ ‘ਮਨ ਕੀ ਬਾਤ’ ਪ੍ਰੋਗਰਾਮ ਦੇਖਦੇ ਹੋਏ ਲੋਕ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਚੰਡੀਗੜ੍ਹ ਭਾਜਪਾ ਵੱਲੋਂ ਮਲੋਆ ਕਲੋਨੀ ਵਿੱਚ ਬੂਥ ਮਾਰਕੀਟ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 111ਵੇਂ ਸਮਾਗਮ ਦਾ ਲਾਈਵ ਪ੍ਰਸਾਰਨ ਕਰਵਾਇਆ ਗਿਆ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰ ਮੌਜੂਦ ਰਹੇ। ਸ੍ਰੀ ਮਲਹੋਤਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀ ਅੱਧੇ ਘੰਟੇ ਵਿੱਚ ਕੇਂਦਰ ਸਰਕਾਰ ਵੱਲੋਂ ਦੁਨੀਆਂ ਪੱਧਰ ’ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਦੇਸ਼ ਦੇ ਲੋਕਾਂ ਨੂੰ ਜਾਣੂ ਕਰਵਾਉਂਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ‘ਮਨ ਕੀ ਬਾਤ’ ਪ੍ਰੋਗਰਾਮ ਲਾਜ਼ਮੀ ਤੌਰ ’ਤੇ ਸੁਣਨ ਦੀ ਅਪੀਲ ਕੀਤੀ, ਜਿਸ ਨਾਲ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਵਿਸ਼ਵ ਪੱਧਰ ’ਤੇ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਮਿਲ ਸਕੇ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਦੇਸ਼ ਦੇ ਲੋਕਾਂ ਵੱਲੋਂ ਲੋਕ ਸਭਾ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਐੱਨਡੀਏ ਸਰਕਾਰ ’ਤੇ ਤੀਜੀ ਵਾਰ ਭਰੋਸਾ ਜਤਾਉਣ ’ਤੇ ਧੰਨਵਾਦ ਕੀਤਾ। ਇਸ ਤੋਂ ਇਲਾਵਾ ਪੈਰਿਸ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲਿਆਂ ਦੀ ਹੌਂਸਲਾ-ਅਫਜ਼ਾਈ ਕੀਤੀ ਅਤੇ ਭਾਰਤ ਦੇ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਣ ’ਤੇ ਵੀ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਮੀਤ ਪ੍ਰਧਾਨ ਰਾਮਵੀਰ ਭੱਟੀ, ਸਕੱਤਰ ਸੰਜੀਵ ਰਾਣਾ, ਬੁਲਾਰੇ ਵਿਜੈ ਰਾਣਾ, ਜ਼ਿਲ੍ਹਾ ਪ੍ਰਧਾਨ ਰਵੀ ਰਾਵਤ, ਕ੍ਰਿਸ਼ਨ ਗਰਗ ਤੇ ਹੋਰ ਭਾਜਪਾ ਆਗੂ ਤੇ ਇਲਾਕਾ ਵਾਸੀ ਮੌਜੂਦ ਰਹੇ।

Advertisement

Advertisement
Advertisement