For the best experience, open
https://m.punjabitribuneonline.com
on your mobile browser.
Advertisement

ਸ਼ਬਦਾਂ ਦੀ ਮਰਿਆਦਾ ਵਿੱਚ ਰਹਿਣ ਅਨਮੋਲ ਗਗਨ ਮਾਨ: ਜੀਤੀ ਪਡਿਆਲਾ

08:51 AM Apr 25, 2024 IST
ਸ਼ਬਦਾਂ ਦੀ ਮਰਿਆਦਾ ਵਿੱਚ ਰਹਿਣ ਅਨਮੋਲ ਗਗਨ ਮਾਨ  ਜੀਤੀ ਪਡਿਆਲਾ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ।
Advertisement

ਮਿਹਰ ਸਿੰਘ
ਕੁਰਾਲੀ, 24 ਅਪਰੈਲ
ਸ਼ਹਿਰ ਦੀ ਸਿੰਘਪੁਰਾ ਰੋਡ ਨੂੰ ਲੈ ਕੇ ਹੋ ਰਹੀ ਸਿਆਸਤ ਦੌਰਾਨ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਪਡਿਆਲਾ ਨੇ ਅੱਜ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਮੋੜਵਾਂ ਜਵਾਬ ਦਿੰਦਿਆਂ ਮਰਿਆਦਾ ਵਿੱਚ ਰਹਿਣ ਦੀ ਨਸੀਹਤ ਦਿੱਤੀ ਹੈ। ਕੌਂਸਲ ਪ੍ਰਧਾਨ ਨੇ ਦਾਅਵਾ ਕੀਤਾ ਕਿ ਜੇਕਰ ਉਹ ਕੌਂਸਲ ਦੇ ਇੱਕ ਪੈਸੇ ਦੇ ਵੀ ਰਵਾਦਾਰ ਹੋਣ ਤਾਂ ਹਰ ਸਜ਼ਾ ਭੁਗਤਣ ਲਈ ਤਿਆਰ ਹਨ।
ਅੱਜ ਇੱਥੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਜੋ ਕਿ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਵੀ ਹਨ, ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਦਿੱਤੇ ਗਏ ਉਸ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਿਸ ਵਿੱਚ ਬੀਬਾ ਮਾਨ ਨੇ ਕੌਂਸਲ ਪ੍ਰਧਾਨ ਨੂੰ ‘ਭਜਾਉਣ’ ਦੀ ਚਿਤਾਵਨੀ ਦਿੱਤੀ ਸੀ। ਜੀਤੀ ਪਡਿਆਲਾ ਨੇ ਕਿਹਾ ਕਿ ਕੈਬਨਿਟ ਮੰਤਰੀ ਦਾ ਰੁਤਬਾ ਬਹੁਤ ਵੱਡਾ ਹੈ ਪਰ ਉਹ ਬੀਬਾ ਮਾਨ ਤੋਂ ਉਮਰ ਵਿੱਚ ਕਾਫ਼ੀ ਵੱਡੇ ਹਨ ਇਸ ਲਈ ਅਜਿਹੇ ਬਿਆਨ ਉਨ੍ਹਾਂ ਨੂੰ ਸ਼ੋਭਦੇ ਨਹੀਂ।
ਸਿੰਘਪੁਰਾ ਰੋਡ ਦਾ ਕੰਮ ਸ਼ੁਰੂ ਨਾ ਹੋ ਸਕਣ ਸਬੰਧੀ ਕੌਂਸਲ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਮਜਬੂਰੀ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਵਰਕ ਆਰਡਰ ’ਤੇ ਦਸਤਖ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਹ ਚੋਣ ਜ਼ਾਬਤਾ ਖ਼ਤਮ ਹੁੰਦਿਆਂ ਹੀ 4 ਜੂਨ ਨੂੰ ਦਸਤਖ਼ਤ ਕਰ ਦੇਣਗੇ ਜਿਸ ਤੋਂ ਬਾਅਦ ਸੜਕ ਬਣਦੀ ਹੈ ਜਾਂ ਨਹੀਂ ਉਹ ਸਰਕਾਰ ’ਤੇ ਨਿਰਭਰ ਕਰੇਗਾ। ਉਨ੍ਹਾਂ ਕਾਗ਼ਜ਼ੀ ਕਾਰਵਾਈ ਮੁਕੰਮਲ ਹੋਣ ਤੋਂ ਪਹਿਲਾਂ ਹੀ ਸੜਕ ਦੇ ਨਿਰਮਾਣ ਦਾ ਉਦਘਾਟਨ ਕਰਨ ’ਤੇ ਵੀ ਸਵਾਲ ਉਠਾਏ। ਸ੍ਰੀ ਪਡਿਆਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਕਾਸ ਦੇ ਪੱਖ ਤੋਂ ਕਿਸੇ ਵੀ ਵਾਰਡ ਨਾਲ ਵਿਤਕਰਾ ਨਹੀਂ ਕੀਤਾ ਜਾ ਰਿਹਾ ਸਗੋਂ ਸਾਰੇ ਵਾਰਡਾਂ ਵਿੱਚ ਬਰਾਬਰ ਵਿਕਾਸ ਕਰਵਾਇਆ ਗਿਆ ਹੈ। ਉਨ੍ਹਾਂ ਆਪਣੇ ਵਾਰਡ ਤੇ ਵਿਰੋਧੀਆਂ ਦੇ ਵਾਰਡਾਂ ਦੇ ਵਿਕਾਸ ਕਾਰਜਾਂ ਸਬੰਧੀ ਤੁਲਾਤਮਕ ਰਿਪੋਰਟ ਵੀ ਪੇਸ਼ ਕੀਤੀ ਅਤੇ ਕਿਹਾ ਕਿ ਵਾਰਡ ਨੰਬਰ 6 ਤੇ 10 ਵਿੱਚ ਉਨ੍ਹਾਂ ਦੇ ਵਾਰਡ ਨਾਲੋਂ ਵੱਧ ਵਿਕਾਸ ਦੇ ਕੰਮ ਪਾਸ ਹੋਏ ਹਨ। ਸ੍ਰੀ ਜੀਤੀ ਪਡਿਆਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿਕਾਸ ਦੇ ਕਈ ਕੰਮ ਕੀਤੇ ਹਨ ਪਰ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਵਿਕਾਸ ਦੇ ਕੰਮ ਨਹੀਂ ਹੋਣ ਦਿੱਤੇ ਜਾ ਰਹੇ।

Advertisement

Advertisement
Author Image

sukhwinder singh

View all posts

Advertisement
Advertisement
×