For the best experience, open
https://m.punjabitribuneonline.com
on your mobile browser.
Advertisement

ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦਾਂ ਨੂੰ ਅੱਜ ਵੰਡੇ ਜਾਣਗੇ ਕਰਜ਼ੇ

07:22 AM Mar 12, 2024 IST
ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦਾਂ ਨੂੰ ਅੱਜ ਵੰਡੇ ਜਾਣਗੇ ਕਰਜ਼ੇ
Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ 12 ਮਾਰਚ ਨੂੰ ਮੁਹਾਲੀ ’ਚ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਸ ਦੇ ਨਾਲ ਹੀ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਐੱਸਸੀ ਅਤੇ ਬੀਸੀ ਕਾਰਪੋਰੇਸ਼ਨ ਵੱਲੋਂ ਲੋੜਵੰਦਾਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

Advertisement

Advertisement
Author Image

joginder kumar

View all posts

Advertisement
Advertisement
×