ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਡੋਵਾਲ ਟੌਲ ਪਲਾਜ਼ੇ ਦੀ ‘ਤਾਲਾਬੰਦੀ’ ਅੱਜ ਤੋਂ 

07:41 AM Jun 30, 2024 IST
ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਪ੍ਰਧਾਨ ਦਿਲਬਾਗ ਸਿੰਘ ਗਿੱਲ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 29 ਜੂਨ
ਟੌਲ ਦਰਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਵੱਲੋਂ ਲਾਡੋਵਾਲਾ ਟੌਲ ਪਲਾਜ਼ਾ ਦੀ ਐਤਵਾਰ ਤੋਂ ਪੱਕੇ ਤੌਰ ’ਤੇ ਤਾਲਾਬੰਦੀ ਕਰਨ ਦੇ ਐਲਾਨ ਤਹਿਤ ਭਲਕੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਇਸ ਟੌਲ ਪਲਾਜ਼ੇ ’ਤੇ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਲਾਡੋਵਾਲ ਟੌਲ ਪਲਾਜ਼ਾ ’ਤੇ ਹੋ ਰਹੇ ਇਸ ਇਕੱਠ ਵਿੱਚ ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ, ਕੈਂਟਰ ਯੂਨੀਅਨਾਂ, ਟੈਕਸੀ ਯੂਨੀਅਨਾਂ ਦੇ ਮਾਲਕ ਤੇ ਡਰਾਈਵਰਾਂ ਤੋਂ ਇਲਾਵਾ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੱਡੇ ਪੱਧਰ ’ਤੇ ਸ਼ਾਮਲ ਹੋਣਗੇ।
ਇਸ ਦੌਰਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਟਰੱਕ ਯੂਨੀਅਨ ਜਗਰਾਉਂ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਟਰਾਂਸਪੋਰਟ ਏਕਤਾ ਅਲਾਇੰਸ ਸਰਕਲ ਪਟਿਆਲਾ ਦੇ ਪ੍ਰਧਾਨ ਗੋਪੀ ਨਿਰਮਾਣ, ਕਿਸਾਨ ਯੂਨੀਅਨ ਹਲਕਾ ਗਿੱਲ ਦੇ ਇੰਚਾਰਜ ਸੁਰਿੰਦਰ ਸਿੰਘ ਪਵਾਰ, ਕਿਸਾਨ ਆਗੂ ਸੁਖਦੇਵ ਸਿੰਘ ਮੰਗਲੀ, ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਅਤੇ ਕੁਮਾਰ ਗੌਰਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਟੌਲ ਪਲਾਜ਼ਾ ਦੀ ਤਾਲਾਬੰਦੀ ਕਰਨ ਸਮੇਂ ਸਾਰੇ ਆਗੂ ਹਾਜ਼ਰ ਹੋਣਗੇ।

Advertisement

ਵਧਾਈਆਂ ਟੌਲ ਦਰਾਂ ਵਾਪਸ ਲੈਣ ਦੀ ਮੰਗ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲਾਡੋਵਾਲ ਟੌਲ ਪਲਾਜ਼ਾ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਰਕਾਰ ਤੋਂ ਵਧਾਈਆਂ ਦਰਾਂ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪਰਾ ਤੇ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਸਰਕਾਰ ਨੇ ਵੱਡੀਆਂ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਹਰੇਕ ਕਾਰੋਬਾਰ ਵਿੱਚ ਰਿਆਇਤਾਂ ਦੇਕ ੇ ਉਨ੍ਹਾਂ ਨੂੰ ਲੁੱਟਣ ਦੀ ਖੁੱਲ੍ਹ ਦੇ ਰੱਖੀ ਹੈ। ਟੌਲ ਪਲਾਜ਼ਾ ਪ੍ਰਬੰਧਕ ਮਨਮਰਜ਼ੀ ਨਾਲ ਟੌਲ ਦਰਾਂ ਵਿੱਚ ਵਾਧਾ ਕਰ ਦਿੰਦੇ ਹਨ। ਇਸੇ ਤਰ੍ਹਾਂ ਡੀਜ਼ਲ, ਪੈਟਰੋਲ, ਦਵਾਈਆਂ, ਰੇਹਾਂ, ਸਪਰੇਆਂ ਤੇ ਨਿੱਤ ਵਰਤੋਂ ਦੀਆਂ ਵਸਤਾਂ ਦੇ ਮਨਮਰਜ਼ੀ ਨਾਲ ਰੇਟਾਂ ਵਿੱਚ ਵਾਧਾ ਕੀਤਾ ਜਾਂਦਾ ਹੈ, ਜਿਸ ਨਾਲ ਆਮ ਜਨਤਾ ਦੀ ਸ਼ਰੇਆਮ ਲੁੱਟ ਹੋ ਰਹੀ ਹੈ।

Advertisement
Advertisement
Advertisement