ਸਕੂਲ ’ਚ ਲੋਹੜੀ ਤੇ ਮਾਘੀ ਸਮਾਗਮ
ਨਥਾਣਾ:
ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੋਹੜੀ ਅਤੇ ਮਾਘੀ ਦੇੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਜੋਤੀ ਸ਼ਰਮਾ ਅਤੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਜ਼ਿੰਦਗੀ ਵਿੱਚ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਹੜੀ ਅਤੇ ਮਾਘੀ ਦੀ ਇਤਿਹਾਸਕ ਅਤੇ ਧਾਰਮਿਕ ਅਹਿਮੀਅਤ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਜ਼ਿੰਦਗੀ ’ਚੋਂ ਬੁਰਾਈਆਂ ਛੱਡਣ ਦਾ ਸੱਦਾ ਦਿੱਤਾ। ਉਨ੍ਹਾਂ ਕੁੜੀਆਂ ਦੀ ਲੋਹੜੀ ਧੂਮਧਾਮ ਨਾਲ ਮਨਾਉਣ ਦਾ ਵੀ ਸੁਨੇਹਾ ਦਿੱਤਾ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਕੇ ਸਮਾਗਮ ਨੂੰ ਸੁਹਜਮਈ ਬਣਾਇਆ ਗਿਆ। ਬੱਚੀ ਹਰਨਾਜ ਕੌਰ ਦੇ ਡਾਂਸ ਨਾਲ ਇਸ ਦੀ ਸ਼ੁਰੂਆਤ ਕੀਤੀ ਗਈ। ਸਿਮਰਨਕੌਰ ਨੇ ਲੋਹੜੀ ਸੰਬੰਧੀ ਜਾਣਕਾਰੀ ਭਰਭੂਰ ਭਾਸ਼ਣ ਦਿੱਤਾ। ਛੋਟੀਆਂ ਬੱਚੀਆਂ ਵੱਲੋਂ ਗਰੁੱਪ ਡਾਂਸ ਪੇਸ਼ ਕੀਤਾ ਗਿਆ। ਵਿਦਿਆਰਥਣਾਂ ਵੱਲੋਂ ਲੋਹੜੀ ਨਾਲ ਸਬੰਧਤ ਗੀਤ ਪੇਸ਼ ਕੀਤੇ ਗਏ। 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਗਿੱਧੇ ਨੇ ਰੰਗਾਰੰਗ ਪ੍ਰੋਗਰਾਮ ਨੂੰ ਸਿਖਰਾਂ ’ਤੇ ਪਹੁੰਚਾ ਦਿੱਤਾ। -ਪੱਤਰ ਪ੍ਰੇਰਕ