ਸਕੂਲ ਵਿੱਚ ਲੋਹੜੀ ਮਨਾਈ
08:56 AM Jan 11, 2025 IST
ਗੁਰਦਾਸਪੁਰ:
Advertisement
ਇੱਥੋਂ ਦੀ ਕਲਾਨੌਰ ਰੋਡ ਸਥਿਤ ਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਵਿੱਚ ਲੋਹੜੀ ਦੇ ਤਿਉਹਾਰ ਦੇ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਭਾਸ਼ਣ, ਕਵਿਤਾਵਾਂ, ਗੀਤ, ਸੰਗੀਤ ਅਤੇ ਨਾਚ ਆਦਿ ਪੇਸ਼ ਕੀਤੇ। ਇਸ ਮੌਕੇ ਪਤੰਗ ਉਡਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਦਾ ਅਨੰਦ ਮਾਣਿਆ। ਸਕੂਲ ਦੇ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਸਾਰੇ ਵਿਦਿਆਰਥੀਆਂ, ਮਾਪਿਆਂ, ਸਟਾਫ਼ ਅਤੇ ਸ਼ਹਿਰ ਵਾਸੀਆਂ ਨੂੰ ਲੋਹੜੀ ਤੇ ਮਕਰ ਸਕਰਾਂਤੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। -ਨਿੱਜੀ ਪੱਤਰ ਪ੍ਰੇਰਕ
Advertisement
Advertisement