ਸਕੂਲਾਂ ’ਚ ਲੋਹੜੀ ਦਾ ਤਿਉਹਾਰ ਮਨਾਇਆ
ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਧਾਰੀਵਾਲ/ਕਾਦੀਆਂ, 11 ਜਨਵਰੀ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ’ਚ ਲੋਹੜੀ ਦਾ ਤਿਉਹਾਰ ਪ੍ਰਿੰਸੀਪਲ ਐੱਸ.ਬੀ. ਨਾਇਰ ਦੀ ਪ੍ਰਧਾਨਗੀ ਹੇਠ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਦੀ ਅਗਵਾਈ ’ਚ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਬਿਸਮਨਜੀਤ ਕੌਰ ਤੇ ਅਸਮੀਤ ਕੌਰ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਭਾਸ਼ਣ ਦਿੱਤਾ ਅਤੇ ਵਿਦਿਆਰਥੀਆਂ ਗੀਤ ਪੇਸ਼ ਕੀਤੇ। ਪ੍ਰਿੰਸੀਪਲ ਨਾਇਰ ਅਤੇ ਪ੍ਰਬੰਧਕਾਂ ਨੇ ਸਾਰਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ।
ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਬਸਰਾਏ ਵਿੱਚ ਬਲਾਕ ਨੋਡਲ ਅਫਸਰ ਕਮ ਸਕੂਲ ਮੁਖੀ ਵਿਜੇ ਕੁਮਾਰ ਦੀ ਰਹਿਨੁਮਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਗੀਤ, ਸਕਿੱਟ ਅਤੇ ਡਰਾਮੇ ਦੀ ਪੇਸ਼ਕਾਰੀ ਕੀਤੀ। ਸਕੂਲ ਮੁਖੀ ਵਿਜੇ ਕੁਮਾਰ ਅਤੇ ਅਧਿਆਪਕ ਸਿਕੰਦਰ ਸਿੰਘ ਬਸਰਾ ਨੇ ਲੋਹੜੀ ਦੀ ਇਤਿਹਾਸਕ ਅਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਤਰ੍ਹਾਂ ਐਸਐਸ ਬਾਜਵਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿੱਚ ਲੋਹੜੀ ਦਾ ਤਿਉਹਾਰ ਸਕੂਲ ਡਾਇਰੈਕਟਰ ਐਮ.ਐਲ.ਸ਼ਰਮਾ (ਨੈਸ਼ਨਲ ਅਵਾਰਡੀ), ਕੋਆਰਡੀਨੇਟਰ ਸਾਲਿਨੀ ਸ਼ਰਮਾ, ਪ੍ਰਧਾਨ ਡਾ.ਰਾਜੇਸ਼ ਸ਼ਰਮਾ ਅਤੇ ਪ੍ਰਿੰਸੀਪਲ ਕੋਮਲ ਅਗਰਵਾਲ ਦੀ ਅਗਵਾਈ ਹੇਠ ਮਨਾਇਆ।
ਕੈਂਬਰਿਜ ਓਵਰਸੀਜ਼ ਸਕੂਲ ’ਚ ਸੱਭਿਆਚਾਰਕ ਸਮਾਗਮ
ਮੁਕੇਰੀਆਂ (ਪੱਤਰ ਪ੍ਰੇਰਕ): ਇੱਥੇ ਕੈਂਬਰਿਜ ਓਵਰਸੀਜ਼ ਸਕੂਲ ਵਿੱਚ ਲੋਹੜੀ ਦੇ ਤਿਉਹਾਰ ਮੌਕੇ ਛੋਟੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਐੱਮਡੀ ਸਚਿਨ ਸਮਿਆਲ ਅਤੇ ਚੇਅਰਪਰਸਨ ਸ਼ਿਖਾ ਸਮਿਆਲ ਨੇ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨੂੰ ਉਜਾਗਰ ਕਰਦੇ ਹੋਏ ਰਵਾਇਤੀ ਪੰਜਾਬੀ ਪਕਵਾਨਾਂ ਦਾ ਵੀ ਆਨੰਦ ਮਾਣਿਆ। ਸਕੂਲ ਦੀ ਪ੍ਰਿੰਸੀਪਲ ਮੋਨਿਕਾ ਠਾਕੁਰ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਤੋਂ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਐਮ.ਡੀ. ਸਚਿਨ ਸਮਿਆਲ ਅਤੇ ਚੇਅਰਪਰਸਨ ਸ਼ਿਖਾ ਸਮਿਆਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ।