ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਭਵਨ ’ਚ 11 ਜਨਵਰੀ ਨੂੰ ਮਨਾਇਆ ਜਾਵੇਗਾ ਲੋਹੜੀ ਮੇਲਾ

08:58 AM Jan 03, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਜਨਵਰੀ
ਮਾਲਵਾ ਸੱਭਿਆਚਾਰਕ ਮੰਚ ਵੱਲੋਂ 11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿਖੇ ਕਰਵਾਏ ਜਾ ਰਹੇ 28ਵੇਂ ਧੀਆਂ ਦੇ ਲੋਹੜੀ ਮੇਲੇ ਦਾ ਸੱਦਾ ਪੱਤਰ ਡਿਪਟੀ ਕਮਿਸ਼ਨਰ, ਪੁਲੀਸ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਦਿੱਤਾ ਗਿਆ।
ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਅਗਵਾਈ ਹੇਠ ਸੰਸਥਾ ਦੇ ਮੈਂਬਰਾਂ ਵੱਲੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸੱਦਾ ਪੱਤਰ ਦੇਣ ਸਮੇਂ ਮੇਲੇ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਾਵਾ ਅਤੇ ਲਵਲੀ ਨੇ ਦੱਸਿਆ ਕਿ ਲੜਕੇ ਅਤੇ ਲੜਕੀਆਂ ਵਿਚਾਲੇ ਅੰਤਰ ਨੂੰ ਮਿਟਾਉਣ ਦੀ ਕੋਸ਼ਿਸ਼ ਹੇਠ ਮਰਹੂਮ ਗਾਇਕ ਸੁਰਿੰਦਰ ਸ਼ਿੰਦਾ ਨੂੰ ਸਮਰਪਿਤ ਕੀਤੇ ਜਾ ਰਹੇ ਮੇਲੇ ਦੌਰਾਨ ਨਵ ਜਨਮੀਆਂ ਬੱਚੀਆਂ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਨੂੰ ਸ਼ਗਨ ਦੇਣ ਸਣੇ ਨਵੇਂ ਵਿਆਹੇ ਜੋੜਿਆਂ ਦਾ ਵੀ ਸਤਿਕਾਰ ਕੀਤਾ ਜਾਵੇਗਾ। ਸੱਦਾ ਪੱਤਰ ਦੇਣ ਸਮੇਂ ਅਧਿਕਾਰੀਆਂ ਨੂੰ ਮੂੰਗਫਲੀ, ਰੇਵੜੀਆਂ, ਭੁੱਗਾ, ਗਚਕ ਆਦਿ ਚੀਜ਼ਾਂ ਨਾਲ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਾਗਰ ਭੇਂਟ ਕੀਤੀ ਗਈ। ਇਸ ਮੌਕੇ ਗੁਰਿੰਦਰ ਸਿੰਘ ਗੁਰਕੀ, ਜੋਗਿੰਦਰ ਸਿੰਘ ਜੰਗੀ, ਰੇਸ਼ਮ ਸਿੰਘ ਸੱਗੂ, ਰਵਿੰਦਰ ਸਿਆਨ, ਤਨਿਸ਼ਕ, ਗੌਰਵ ਕੁਮਾਰ ਵੀ ਹਾਜ਼ਰ ਸਨ।

Advertisement

Advertisement