ਨਵਜੰਮੀਆਂ ਬੱਚੀਆਂ ਦੀ ਲੋਹੜੀ ਉਤਸ਼ਾਹ ਨਾਲ ਮਨਾਈ
ਐਨਪੀ ਧਵਨ
ਪਠਾਨਕੋਟ, 12 ਜਨਵਰੀ
ਜ਼ਿਲ੍ਹਾ ਪਠਾਨਕੋਟ ਅੰਦਰ ਧੀਆਂ ਦੀ ਲੋਹੜੀ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਸਮਾਰੋਹ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਕੁਮਾਰ, ਸੀਡੀਪੀਓ ਸੰਜੀਵ ਕੁਮਾਰ ਪਠਾਨਕੋਟ, ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਨਰੇਸ਼ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਬਲਜਿੰਦਰ ਕੌਰ, ਗੋਲਡੀ ਸਰਨਾ, ਸੋਹਨ ਲਾਲ, ਭੁਪਿੰਦਰ ਸਿੰਘ ਮੁੰਨਾ ਤੇ ਰਾਜਾ ਬਕਨੌਰ, ਪ੍ਰਧਾਨ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਬਬਲੀ ਕੁਮਾਰ ਅਤੇ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਵਿਭਾਗ ਵੱਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਆਂਗਣਬਾੜੀ ਵਰਕਰਾਂ ਨੂੰ ਵੀ ਸਨਮਾਨ ਪੱਤਰ ਭੇਟ ਕਰਕੇ ਸਨਮਾਨ ਕੀਤਾ ਗਿਆ ਅਤੇ ਔਰਤਾਂ ਨੂੰ ਪੌਸ਼ਟਿਕ ਆਹਾਰ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ। ਫਗਵਾੜਾ (ਜਸਬੀਰ ਸਿੰਘ ਚਾਨਾ): ਇੱਥੇ 1100 ਨਵਜੰਮੀਆਂ ਧੀਆਂ ਦਾ ਲੋਹੜੀ ਦਾ ਸਮਾਗਮ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਸਮਾਜ ਸੇਵਕਾ ਅਨੀਤਾ ਸੋਮ ਪ੍ਰਕਾਸ਼ ਦੀ ਅਗਵਾਈ ਹੇਠ ਉਂਕਾਰ ਨਗਰ ਸਥਿਤ ਦੁਸਹਰਾ ਗਰਾਊਂਡ ’ਚ ਕਰਵਾਇਆ ਗਿਆ। ਇਸ ਮੌਕੇ ਲੜਕੀਆਂ ਨੂੰ ਗਰਮ ਕੱਪੜੇ, ਖਿਡੌਣੇ ਤੇ ਮੂੰਗਫਲੀ ਵੰਡੀ ਗਈ। ਪ੍ਰੋਗਰਾਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਮਾਹੀ ਨੇ ਆਪਣੀ ਗਾਇਕੀ ਨਾਲ ਪ੍ਰੋਗਰਾਮ ’ਚ ਹਾਜ਼ਰ ਲੋਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਹਾਜ਼ਰੀਨ ਵਜੋਂ ਭੰਗੜਾ ਪਾ ਕੇ ਇਸ ਤਿਉਹਾਰ ਦਾ ਆਨੰਦ ਮਾਣਿਆ। ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਭਾਜਪਾ ਆਗੂ ਕੇਵਲ ਸਿੰਘ ਢਿੱਲੋਂ, ਭਾਜਪਾ ਆਗੂ ਰਾਕੇਸ਼ ਰਾਠੌਰ, ਅਵਤਾਰ ਸਿੰਘ ਮੰਡ, ਨਗਰ ਨਿਗਮ ਹੁਸ਼ਿਆਰਪੁਰ ਦੇ ਸਾਬਕਾ ਮੇਅਰ ਸ਼ਿਵ ਸੂਦ ਤੇ ਸਾਬਕਾ ਮੰਤਰੀ ਤੀਕਸ਼ਣ ਸੂਦ ਆਦਿ ਹਾਜ਼ਰ ਸਨ।
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ। ਪ੍ਰੋਗਰਾਮ ਵਿੱਚ ਸਕੂਲ ਦੇ ਸਕੱਤਰ ਪਰਮਿੰਦਰ ਕੌਰ ਚਾਹਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਮੁੱਖ ਮਹਿਮਾਨ ਸਕੱਤਰ ਪਰਮਿੰਦਰ ਕੌਰ ਚਾਹਲ, ਪ੍ਰਿੰਸੀਪਲ ਕਿਰਨ ਕੇਸਰ ਦੁਆਰਾ ਰਿਵਾਇਤ ਅਨੁਸਾਰ ਭੁੱਗਾ ਬਾਲ ਕੇ ਲੋਹੜੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਸਕੂਲ ਲਿਟਲ ਸਪਰਾਊਟ ਦੇ ਬੱਚਿਆਂ ਸੁੰਦਰ ਪਹਿਰਾਵੇ ਵਿੱਚ ਭੰਗੜੇ ਦੇ ਪ੍ਰਦਰਸਨ ਨਾਲ ਲੋਹੜੀ ਦੀਆਂ ਰੌਣਕਾਂ ਨੂੰ ਚਾਰ ਚੰਨ ਲਾਏ। ਵਿਦਿਆਰਥੀਆਂ, ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੇ ਮਿਲ ਕੇ ਢੋਲ ਦੇ ਡੱਗੇ ’ਤੇ ਭੰਗੜਾ ਪਾ ਕੇ ਲੋਹੜੀ ਦੀਆਂ ਖੁਸ਼ੀਆਂ ਦਾ ਖੂਬ ਆਨੰਦ ਮਾਣਿਆ। ਅੰਤ ਵਿੱਚ ਵਿਦਿਆਰਥੀਆਂ ਨੂੰ ਲੋਹੜੀ ਵੰਡੀ ਗਈ।