For the best experience, open
https://m.punjabitribuneonline.com
on your mobile browser.
Advertisement

ਲੋਕ ‘ਆਪ’ ਤੇ ਕਾਂਗਰਸ ਤੋਂ ਅੱਕੇ: ਚੰਦੂਮਾਜਰਾ

07:36 AM May 07, 2024 IST
ਲੋਕ ‘ਆਪ’ ਤੇ ਕਾਂਗਰਸ ਤੋਂ ਅੱਕੇ  ਚੰਦੂਮਾਜਰਾ
ਨੌਜਵਾਨਾਂ ਦਾ ਅਕਾਲੀ ਦਲ ’ਚ ਸਵਾਗਤ ਕਰਦੇ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ।
Advertisement

ਪੱਤਰ ਪ੍ਰੇਰਕ
ਕੁਰਾਲੀ, 6 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪਿੰਡ ਖਿਜ਼ਰਾਬਾਦ ਵਿੱਚ ਆਪ ਪਾਰਟੀ ਅਤੇ ਕਾਂਗਰਸ ਛੱਡ ਕੇ ਆਏ ਦਰਜਨਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹਰ ਵਰਗ ‘ਆਪ’ ਤੇ ਕਾਂਗਰਸ ਤੋਂ ਅੱਕਿਆ ਹੋਇਆ ਹੈ ਜਿਸ ਕਾਰਨ ਨੌਜਵਾਨ ਅਕਾਲੀ ਦਲ ਨਾਲ ਜੁੜ ਰਹੇ ਹਨ। ਅਕਾਲੀ ਦਲ ਉਮੀਦਵਾਰ ਨੇ ਕਿਹਾ ਕਿ ਰੁਜ਼ਗਾਰ ਦੀ ਭਾਲ ਵਿੱਚ ਪੰਜਾਬ ਦੀ ਵੱਡੀ ਗਿਣਤੀ ਨੌਜਵਾਨੀ ਆਪਣੇ ਘਰ-ਬਾਰ ਛੱਡ ਕੇ ਵਿਦੇਸ਼ਾਂ ਵੱਲ ਭੱਜ ਰਹੀ ਹੈ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੌਕਰੀਆਂ ਦੇਣ ਦੇ ਵੱਡੇ-ਵੱਡੇ ਵਾਅਦੇ ਕਰਕੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਨੌਜਵਾਨਾਂ ਨਾਲ ਹਮੇਸ਼ਾ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਬਾਹਰੀਆਂ ਨੂੰ ਕਦੇ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਜਗਦੇਵ ਸਿੰਘ ਮਲੋਆ, ਹਰਪ੍ਰੀਤ ਸਿੰਘ ਹੈਪੀ, ਅਮਨ ਮਸਤਗੜ੍ਹ, ਬਲਦੇਵ ਸਿੰਘ, ਵਿਸ਼ਾਲ ਵਰਮਾ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×