For the best experience, open
https://m.punjabitribuneonline.com
on your mobile browser.
Advertisement

ਲੋਕ ਅਦਾਲਤ: 10 ਜੋੜੇ ਗਿਲੇ-ਸ਼ਿਕਵੇ ਭੁਲਾ ਕੇ ਇਕੱਠੇ ਘਰ ਪਰਤੇ

10:33 AM Sep 16, 2024 IST
ਲੋਕ ਅਦਾਲਤ  10 ਜੋੜੇ ਗਿਲੇ ਸ਼ਿਕਵੇ ਭੁਲਾ ਕੇ ਇਕੱਠੇ ਘਰ ਪਰਤੇ
ਇੱਕ ਜੋੜੇ ਨੂੰ ਪੌਦਾ ਦਿੰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 15 ਸਤੰਬਰ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਹਾਈ ਕੋਰਟ ਦੇ ਜੱਜ ਜਸਟਿਸ ਅਨਿਲ ਖੇਤਰਪਾਲ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਵੱਖ-ਵੱਖ ਕੇਸਾਂ ਦੇ ਨਿਬੇੜੇ ਲਈ ਜ਼ਿਲ੍ਹਾ ਅਦਾਲਤ ਮੁਹਾਲੀ ਵਿੱਚ 15 ਵਿਸ਼ੇਸ਼ ਬੈਂਚਾਂ ਦਾ ਗਠਨ ਕੀਤਾ ਗਿਆ। ਡੇਰਾਬੱਸੀ ਵਿੱਚ ਚਾਰ ਬੈਂਚ ਅਤੇ ਖਰੜ ਵਿੱਚ ਪੰਜ ਬੈਂਚ ਸਥਾਪਤ ਕੀਤੇ ਗਏ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17,277 ਕੇਸ ਰੱਖੇ ਗਏ ਸਨ। ਇਨ੍ਹਾਂ ’ਚੋਂ 14,925 ਕੇਸਾਂ ਦਾ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ ਅਤੇ ਕੁੱਲ 4,41,10,55,312 ਕੀਮਤ ਦੇ ਐਵਾਰਡ ਪਾਸ ਕੀਤੇ ਗਏ। ਇਸ ਦੌਰਾਨ ਘਰੇਲੂ ਹਿੰਸਾ ਦੇ ਵੀ 10 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਬੇੜਾ ਕੀਤਾ ਗਿਆ। ਜੁਡੀਸ਼ਲ ਬੈਂਚ ਨੇ ਸੁਣਵਾਈ ਦੌਰਾਨ ਵਿਆਹੁਤਾ ਜੋੜਿਆਂ ਦੀ ਖ਼ੁਦ ਕੌਂਸਲਿੰਗ ਕੀਤੀ। ਉਹ ਆਪਸੀ ਮਤਭੇਦ ਭੁਲਾ ਕੇ ਮੁੜ ਇਕੱਠੇ ਰਹਿਣ ਲਈ ਰਾਜ਼ੀ ਹੋਏ।

Advertisement

Advertisement
Advertisement
Author Image

Advertisement