ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਅਦਾਲਤਾਂ ਮੁੜ ਸ਼ੁਰੂ ਹੋਣਗੀਆਂ: ਜਿੰਪਾ

07:53 AM Jun 15, 2024 IST
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਬ੍ਰਮ ਸ਼ੰਕਰ ਜਿੰਪਾ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਕਿਹਾ ਕਿ ਜਲਦੀ ਹੀ ਜਨ ਲੋਕ ਅਦਾਲਤਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇਸ ਦੌਰਾਨ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਤਹਿਸੀਲਾਂ ਵਿਚ ਲੋਕਾਂ ਦੀ ਖੱਜਲਖੁਆਰੀ ਘਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਫੀਲਡ ਅਫਸਰਾਂ (ਪਟਵਾਰੀ/ ਕਾਨੂੰਨਗੋ/ ਨਾਇਬ ਤਹਿਸੀਲਦਾਰ/ ਤਹਿਸੀਲਦਾਰ) ਲਈ ਇਹ ਜ਼ਰੂਰੀ ਕੀਤਾ ਜਾਵੇਗਾ ਕਿ ਉਹ ਆਮ ਲੋਕਾਂ ਨੂੰ ਮਿਲਣ, ਸ਼ਿਕਾਇਤਾਂ ਸੁਣਨ ਤੇ ਲੋਕਾਂ ਦੀ ਸਹੂਲਤ ਲਈ ਰੋਜ਼ਾਨਾ ਤੈਅ ਸਮੇਂ ’ਤੇ ਆਪਣੇ ਦਫ਼ਤਰ ਵਿਚ ਬੈਠਣ। ਇਸ ਦੀ ਜਾਣਕਾਰੀ ਸਾਰੇ ਦਫ਼ਤਰਾਂ ਦੇ ਬਾਹਰ ਬੋਰਡ ਲਗਾ ਕੇ ਦਿੱਤੀ ਜਾਵੇ। ਮਾਲ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਜਲਦੀ ਵਿਭਾਗੀ ਹੁਕਮ ਜਾਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਸਾਲ 6 ਜਨਵਰੀ ਅਤੇ 15 ਜਨਵਰੀ ਨੂੰ ਬਕਾਇਆ ਪਏ ਇੰਤਕਾਲਾਂ ਦੇ ਮਾਮਲੇ ਨਿਬੇੜਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦੀ ਕਾਮਯਾਬੀ ਤੋਂ ਬਾਅਦ ਪੰਜਾਬ ਵਿਚ ਜਨ ਲੋਕ ਅਦਾਲਤਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਜਿੰਪਾ ਨੇ ਕਿਹਾ ਕਿ ਉਹ ਖ਼ੁਦ ਇਨ੍ਹਾਂ ਲੋਕ ਅਦਾਲਤਾਂ ਵਿਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸੁਝਾਅ ਸੁਣਨਗੇ ਅਤੇ ਮੌਕੇ ’ਤੇ ਹੱਲ ਕਰਵਾਉਣ ਦਾ ਯਤਨ ਕਰਨਗੇ। ਮੀਟਿੰਗ ਦੌਰਾਨ ਮਾਲ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰਾਂ ’ਤੇ ਪ੍ਰਾਪਤ ਸ਼ਿਕਾਇਤਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੂੰ ਦੱਸਿਆ ਗਿਆ ਕਿ 13 ਜੂਨ 2024 ਤੱਕ ਦੋਵਾਂ ਨੰਬਰਾਂ ’ਤੇ 4,387 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਨ੍ਹਾਂ ’ਚੋਂ 3,064 ਸ਼ਿਕਾਇਤਾਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਸਮੇਂ ਸਿਰ ਪੂਰਾ ਮੁਆਵਜ਼ਾ ਦੇਣ ਦੇ ਵੀ ਨਿਰਦੇਸ਼ ਦਿੱਤੇ।

Advertisement

Advertisement
Advertisement