ਧਰਨਾ ਜਬਰੀ ਚੁੱਕਣ ਦੀ ਲੋਕ ਚੇਤਨਾ ਮੰਚ ਵੱਲੋਂ ਨਿੰਦਾ
05:32 PM Jun 23, 2023 IST
ਲਹਿਰਾਗਾਗਾ (ਪੱਤਰ ਪ੍ਰੇਰਕ): ਇਥੇ ਲੋਕ ਚੇਤਨਾ ਮੰਚ, ਲਹਿਰਾਗਾਗਾ ਦੇ ਸਕੱਤਰ ਹਰਭਗਵਾਨ ਗੁਰਨੇ, ਪੂਰਨ ਸਿੰਘ ਖਾਈ ਅਤੇ ਜਮਹੂਰੀ ਅਧਿਕਾਰ ਸਭਾ ਦੇ ਸੀਨੀਅਰ ਆਗੂ ਨਾਮਦੇਵ ਭੁਟਾਲ ਨੇ ਪੁਲੀਸ ਵੱਲੋਂ ਅੱਧੀ ਰਾਤ ਨੂੂੰ ਪਾਵਰਕੌਮ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਅੱਗੋਂ ਕਿਸਾਨਾਂ ਦਾ ਧਰਨਾ ਤੇ ਭੁੱਖ ਹੜਤਾਲ ਜਬਰੀ ਖਤਮ ਕਰਾਉਣ ਤੇ ਕਿਸਾਨਾਂ ਨੂੂੰ ਗ੍ਰਿਫਤਾਰ ਕਰਨ ਦੀ ਨਿਖੇਧੀ ਕਰਦੇ ਹੋਏ ਜਮਹੂਰੀ ਹੱਕਾਂ ‘ਤੇ ਹਮਲਾ ਕਰਾਰ ਦਿੱਤਾ ਹੈ। ਦੋਵਾਂ ਆਗੂਆਂ ਨੇ ਗ੍ਰਿਫਤਾਰ ਕਿਸਾਨਾਂ ਨੂੂੰ ਰਿਹਾਅ ਕਰਨ ਅਤੇ ਗੱਲਬਾਤ ਰਾਹੀਂ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ। ਮੰਚ ਨੇ ਬਰੇਟਾ ਵਿੱਚ ਦੁਕਾਨਦਾਰ ਦੀ ਕੁਰਕੀ ਦਾ ਵਿਰੋਧ ਕਰ ਰਹੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰਾਂ ਨੂੂੰ ਗ੍ਰਿਫਤਾਰ ਕਰਨ ਦੀ ਵੀ ਨਿਖੇਧੀ ਕੀਤੀ ਹੈ।
Advertisement
Advertisement
Advertisement