ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ: ਜਨਤਕ ਥਾਵਾਂ ’ਤੇ ਸ਼ਰਾਬ ਪੀ ਕੇ ਹੰਗਾਮਾ ਕਰਨ ਵਾਲੇ 10 ਗ੍ਰਿਫ਼ਤਾਰ

11:40 AM Apr 07, 2024 IST
ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮ ਫਲੈਗ ਮਾਰਚ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਮੁਸਤੈਦ ਹੋ ਗਈ ਹੈ, ਜਿਸ ਵੱਲੋਂ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ। ਇਸ ਦੌਰਾਨ ਸ਼ਹਿਰ ਵਿੱਚ ਹੰਗਾਮਾ ਕਰਨ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ। ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਸ਼ਰਾਬ ਪੀ ਕੇ ਹੰਗਾਮਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ 10 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਫਲੈਗ ਮਾਰਚ ਕਰਕੇ ਵੀ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸੈਕਟਰ-17 ਦੀ ਪੁਲੀਸ ਨੇ 9 ਜਣਿਆਂ ਨੂੰ ਅਤੇ ਥਾਣਾ ਸੈਕਟਰ-31 ਦੀ ਪੁਲੀਸ ਨੇ ਇਕ ਜਣੇ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸੈਕਟਰ-17 ਦੀ ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਵਿੱਚ ਮੋਹਨ ਸਿੰਘ ਵਾਸੀ ਖੁੱਡਾ ਅਲੀਸ਼ੇਰ, ਮਨੀਸ਼ ਕੁਮਾਰ ਵਾਸੀ ਮਨੀਮਾਜਰਾ, ਵਿਸ਼ਨੂੰ ਪ੍ਰਸ਼ਾਦ ਵਾਸੀ ਅੰਮ੍ਰਿਤਸਰ, ਸਾਗਰ ਸੁਮਨ ਵਾਸੀ ਨਵੀਂ ਦਿੱਲੀ, ਚੰਦਨ ਵਾਸੀ ਮੁਹਾਲੀ, ਅਸ਼ੋਕ ਸ਼ਰਮਾ ਵਾਸੀ ਹਿਮਾਚਲ ਪ੍ਰਦੇਸ਼, ਅਯੂਬ ਵਾਸੀ ਮੁਹਾਲੀ, ਦਿਨੇਸ਼ ਵਾਸੀ ਚੰਡੀਗੜ੍ਹ, ਰਵੀ ਕੁਮਾਰ ਵਾਸੀ ਚੰਡੀਗੜ੍ਹ ਅਤੇ ਕਮਲ ਖੁਰਾਨਾ ਵਾਸੀ ਗੋਬਿੰਦਗੜ੍ਹ ਦੇ ਨਾਮ ਸ਼ਾਮਲ ਹਨ। ਥਾਣਾ ਸੈਕਟਰ-31 ਦੀ ਪੁਲੀਸ ਨੇ ਰੋਹਿਤ ਵਾਸੀ ਰਾਮਦਰਬਾਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਵਿਅਕਤੀਆਂ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸ਼ਰਾਬ ਪੀ ਕੇ ਹੰਗਾਮਾ ਕੀਤਾ ਜਾ ਰਿਹਾ ਸੀ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਜੇਕਰ ਕੋਈ ਸ਼ਰਾਬ ਪੀਂਦਾ ਕਾਬੂ ਕੀਤਾ ਗਿਆ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਚੰਡੀਗੜ੍ਹ ਪੁਲੀਸ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਸ਼ਹਿਰ ਵਿੱਚ ਚੌਕਸੀ ਰੱਖੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ।
ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਆਲੇ-ਦੁਆਲੇ ਕੋਈ ਸ਼ਰਾਰਤੀ ਅਨਸਰ ਜਾਂ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਉਸ ਬਾਰੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ।

Advertisement

ਠੇਕਿਆਂ ’ਤੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ

ਐੱਸਏਐੱਸ ਨਗਰ (ਪੱਤਰ ਪ੍ਰੇਰਕ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਾਰੇ ਸ਼ਰਾਬ ਦੇ ਠੇਕਿਆਂ ਅਤੇ ਸਬ-ਠੇਕਿਆਂ ’ਤੇ ਪੁਆਇੰਟ ਆਫ਼ ਸੇਲ ਅਤੇ ਪੁਆਇੰਟ ਆਫ਼ ਸਟੋਰੇਜ ਨੂੰ ਕਵਰ ਕਰਨ ਲਈ ਤੁਰੰਤ ਪ੍ਰਭਾਵ ਆਈਪੀ ਕੰਟਰੋਲ ਇਨੇਬਲਡ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਡੀਸੀ ਨੇ ਆਬਕਾਰੀ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕੈਮਰਿਆਂ ਦੀ ਪਹੁੰਚ ਜ਼ਿਲ੍ਹਾ ਚੋਣ ਕੰਟਰੋਲ ਰੂਮ ਅਤੇ ਜ਼ਿਲ੍ਹਾ ਪੁਲੀਸ ਚੋਣ ਸੈੱਲ ਨਾਲ ਵੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਅਤੇ ਸਬ-ਠੇਕਿਆਂ ਰਾਹੀਂ ਵੇਚੀ ਜਾਂਦੀ ਸ਼ਰਾਬ ਦੀ ਵਿਕਰੀ ਅਤੇ ਸਟਾਕ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।

Advertisement
Advertisement