ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਕਾਰਪੋਰੇਟ ਘਰਾਣਿਆਂ ਦੇ ਸੇਵਕਾਂ ਨੂੰ ਹਰਾਉਣ ਦਾ ਸੱਦਾ

07:54 AM May 06, 2024 IST
ਰੈਲੀ ਦੌਰਾਨ ਉਮੀਦਵਾਰ ਭਗਵੰਤ ਸਿੰਘ ਸਮਾਓ ਤੇ ਹੋਰ ਆਗੂ। -ਫੋਟੋ:ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 5 ਮਈ
ਭਾਰਤ ਮੁਕਤੀ ਮੋਰਚਾ ਦੇ ਕੌਮੀ ਜਰਨਲ ਸਕੱਤਰ ਪ੍ਰੋ. ਵਿਲਾਸ ਖੁਰਾਜ਼ ਨੇ ਕਿਹਾ ਕਿ ਨੌਜਵਾਨਾਂ ਨੂੰ ਫੌਜ ਵਿੱਚ 4 ਸਾਲ ਦੀ ਨੌਕਰੀ ਤੋਂ ਬਾਅਦ ਘਰ ਭੇਜਣ ਦੀ ਯੋਜਨਾ ਲਾਗੂ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ 20 ਸਾਲ ਰਾਜ ਕਰਨ ਦਾ ਸੁਪਨਾ ਦੇਖ ਰਹੇ ਹਨ, ਜਿਸ ਕਰਕੇ ਇਸ ਮੰਨੂਵਾਦੀ ਭਾਜਪਾ, ਆਰਐਸਐੱਸ ਨੂੰ ਟੱਕਰ ਦੇਣ ਲਈ ਦੇਸ਼ ਅੰਦਰ ਬੇਜ਼ਮੀਨੇ ਮਜ਼ਦੂਰਾਂ ਦੀ ਆਜ਼ਾਦ ਸਿਆਸੀ ਸ਼ਕਤੀ ਖੜ੍ਹੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਹ ਅੱਜ ਇਥੇ ਬਠਿੰਡਾ ਲੋਕ ਸਭਾ ਹਲਕਾ ਤੋਂ ਪੰਜਾਬ ਸੋਸ਼ਲਿਸਟ ਅੰਲਾਇਸ ਹਮਾਇਤ ਪ੍ਰਾਪਤ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਉਮੀਦਵਾਰ ਭਗਵੰਤ ਸਿੰਘ ਸਮਾਓ ਦੇ ਹੱਕ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨਾਲ ਜੁੜੇ ਲੀਡਰਾਂ ਦੀ ਥਾਂ ਮਜ਼ਦੂਰਾਂ ਦੀ ਆਵਾਜ਼ ਭਗਵੰਤ ਸਿੰਘ ਸਮਾਓਂ ਨੂੰ ਪਾਰਲੀਮੈਂਟ ’ਚ ਭੇਜਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 3 ਪ੍ਰਤੀਸ਼ਤ ਆਬਾਦੀ ਵਾਲੇ ਮੰਨੂਵਾਦੀਆਂ ਦੀਆਂ ਪਾਰਟੀਆਂ 85 ਪ੍ਰਤੀਸ਼ਤ ਦੇ ਮੂਲ-ਨਿਵਾਸੀਆਂ ਨੂੰ ਲੁੱਟ ਕੇ ਕਾਰਪੋਰੇਟ ਘਰਾਣਿਆਂ ਦੀ ਸੇਵਾ ਕਰ ਰਹੀਆਂ ਹਨ। ਬਸਪਾ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਈਸਾਪੁਰ, ਅਕਾਲੀ ਦਲ (ਫ਼ਤਿਹ) ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਇਨਕਲਾਬੀ ਸੋਸ਼ਲਿਸਟ ਪਾਰਟੀ ਦੇ ਜਰਨਲ ਸਕੱਤਰ ਹਰਬੰਸ ਸਿੰਘ ਮਾਂਗਟ ਨੇ ਕਿਹਾ ਕਿ ਪੰਜਾਬ ਸੋਸ਼ਲਿਸਟ ਅਲਾਇੰਸ ਪੰਜਾਬ ਸਮੇਤ ਚੰਡੀਗੜ੍ਹ ਸਮੇਤ ਦੀਆਂ ਸੀਟਾਂ ’ਤੇ ਲੋਕ ਸਭਾ ਦੀ ਚੋਣ ਲੜੇਗੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸੋਸ਼ਲਿਸਟ ਅਲਾਇੰਸ ਹਲਕਾ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਦਾ ਸਮਰਥਨ ਕਰੇਗਾ। ਉਮੀਦਵਾਰ ਭਗਵੰਤ ਸਿੰਘ ਸਮਾਉ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਹਰ ਇੱਕ ਲਈ ਮੁਫ਼ਤ ਸਿੱਖਿਆ, ਇਲਾਜ ਤੇ ਰੁਜ਼ਗਾਰ ਗਾਰੰਟੀ ਕਾਨੂੰਨ ਪਾਸ ਕਰਵਾਉਣਾ ਹੈ।

Advertisement

Advertisement
Advertisement