For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣ: ‘ਆਪ’ ਸ਼ਹਿਰੀ ਸਰਕਲ ਦੀ ਬੈਠਕ

10:45 AM Apr 08, 2024 IST
ਲੋਕ ਸਭਾ ਚੋਣ  ‘ਆਪ’ ਸ਼ਹਿਰੀ ਸਰਕਲ ਦੀ ਬੈਠਕ
‘ਆਪ’ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋਜ।
Advertisement

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 7 ਅਪਰੈਲ
ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਸ਼ਹਿਰੀ ਸਰਕਲ ਦੀ ਬੈਠਕ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋਜ ਦੀ ਰਿਹਾਇਸ਼ ’ਤੇ ਹੋਈ। ਇਸ ਬੈਠਕ ਵਿੱਚ ਫ਼ਤਹਿਗੜ੍ਹ ਪੰਜਤੂਰ ਨਗਰ ਦੇ ਵੱਡੀ ਗਿਣਤੀ ਵਿੱਚ ‘ਆਪ’ ਵਾਲੰਟੀਅਰਾਂ ਨੇ ਹਿੱਸਾ ਲਿਆ। ਬੈਠਕ ਨੂੰ ਸੰਬੋਧਨ ਹੁੰਦਿਆਂ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋਜ ਨੇ ਕਿਹਾ ਕਿ ਜਿਸ ਤਰ੍ਹਾਂ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਵਾਲੰਟੀਅਰਾਂ ਨੇ ਤਨ ਮਨ ਧਨ ਨਾਲ ਹਿੱਸਾ ਲੈ ਕੇ ਸੂਬੇ ਅੰਦਰ ‘ਆਪ’ ਦੀ ਸਰਕਾਰ ਦੇ ਗਠਨ ਵਿੱਚ ਆਪਣਾ ਯੋਗਦਾਨ ਪਾਇਆ ਸੀ, ਠੀਕ ਉਸੇ ਤਰ੍ਹਾਂ ਹੀ ਹੁਣ ਵਾਲੰਟੀਅਰ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਡਟ ਜਾਣ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੇ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦਾ ਵੀ ਲੇਖਾ-ਜੋਖਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇਹ ਚੋਣਾਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਆਧਾਰ ਉੱਤੇ ਲੜੀਆਂ ਜਾ ਰਹੀਆਂ ਹਨ, ਪਰ ਵਿਰੋਧੀਆਂ ਕੋਲ ਲੋਕਾਂ ਕੋਲ ਲਿਜਾਣ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ‘ਆਪ’ ਆਗੂਆਂ ਨੂੰ ਜਿਸ ਤਰ੍ਹਾਂ ਝੂਠੇ ਪਰਚੇ ਪਾ ਕੇ ਜੇਲ੍ਹੀਂ ਡੱਕਿਆ ਹੋਇਆ ਹੈ, ਇਸ ਦਾ ਹਿਸਾਬ ਵੀ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਲਿਆ ਜਾਵੇਗਾ।
ਇਸ ਮੌਕੇ ਦਲੇਰ ਸਿੰਘ ਸਾਮਾ, ਰਣਜੀਤ ਸਿੰਘ ਸੰਧੂ, ਮਨਜਿੰਦਰ ਸਿੰਘ ਕਾਕੇ ਸ਼ਾਹ, ਹਰਜੀਤ ਸਿੰਘ ਥਿੰਦ , ਡਾ. ਲਛਮਣ ਸਿੰਘ, ਗਿਆਨੀ ਗੁਰਬਚਨ ਸਿੰਘ, ਜਸਵਿੰਦਰ ਸਿੰਘ ਕਾਲਾ, ਧਰਮਜੀਤ ਸਿੰਘ, ਪਰਮਜੀਤ ਲੱਦੜ, ਡਾ. ਮੇਜਰ ਸਿੰਘ, ਸੁਰਜੀਤ ਸਿੰਘ ਭੋਲਾ, ਕਰਮਜੀਤ ਸੋਢੀ, ਦਿਲਬਾਗ ਸਿੰਘ ਅਤੇ ਜੋਤੀ ਕਾਠਪਾਲ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×