For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਅਕਾਲੀ ਦਲ ਨੇ ਹਰਦੀਪ ਬੁਟੇਰਲਾ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ

08:05 AM Apr 23, 2024 IST
ਲੋਕ ਸਭਾ ਚੋਣਾਂ  ਅਕਾਲੀ ਦਲ ਨੇ ਹਰਦੀਪ ਬੁਟੇਰਲਾ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ
ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਮਗਰੋਂ ਸਮਰਥਕਾਂ ਨਾਲ ਹਰਦੀਪ ਸਿੰਘ ਬੁਟੇਰਲਾ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 22 ਅਪਰੈਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਨਿਗਮ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੂੰ ਅੱਜ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਸੈਕਟਰ 28 ਸਥਿਤ ਪਾਰਟੀ ਦਫ਼ਤਰ ਵਿੱਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਅਤੇ ਸ਼ਾਨਦਾਰ ਜਿੱਤ ਲਈ ਕਾਮਨਾ ਕੀਤੀ।
ਪਾਰਟੀ ਦੇ ਮੁੱਖ ਬੁਲਾਰੇ ਅਜੀਤ ਸਿੰਘ ਨੇ ਕਿਹਾ ਕਿ ਹਰਦੀਪ ਸਿੰਘ ਬੁਟੇਰਲਾ ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ, ਸਗੋਂ ਉਨ੍ਹਾਂ ਨੂੰ ਤਾਂ ਸਮਾਜ ਸੇਵਾ ਆਪਣੇ ਵਿਰਸੇ ਵਿੱਚੋਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੰਨ 2006 ਵਿੱਚ ਉਨ੍ਹਾਂ ਦੇ ਪਿਤਾ ਗੁਰਨਾਮ ਸਿੰਘ ਅਤੇ ਸੰਨ 2011 ਵਿੱਚ ਭਰਾ ਮਲਕੀਅਤ ਸਿੰਘ ਨਿਗਮ ਵਿੱਚ ਕੌਂਸਲਰ ਚੁਣੇ ਗਏ ਪ੍ਰੰਤੂ ਦੋਹਾਂ ਦੀ ਆਪੋ-ਆਪਣੇ ਕਾਰਜਕਾਲ ਵਿਚਾਲੇ ਹੀ ਮੌਤ ਹੋ ਗਈ ਸੀ। ਪਰਿਵਾਰ ਨੇ ਮਹਿਸੂਸ ਕੀਤਾ ਕਿ ਰਾਜਨੀਤੀ ਉਨ੍ਹਾਂ ਨੂੰ ਰਾਸ ਨਹੀਂ ਆਈ ਪ੍ਰੰਤੂ ਸਮਾਜ ਸੇਵਾ ਦੀ ਲਲਕ ਨੇ ਹਰਦੀਪ ਸਿੰਘ ਨੂੰ ਰਾਜਨੀਤੀ ਵਿੱਚ ਲਿਆਂਦਾ ਜੋ ਕਿ ਸੰਨ 2015, 2016 ਅਤੇ 2021 ਵਿੱਚ ਲਗਾਤਾਰ ਜਿੱਤ ਕੇ ਕੌਂਸਲਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਵੀ ਬਣੇ। ਬੁਟੇਰਲਾ ਪਰਿਵਾਰ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਸੰਨ 2018 ਵਿੱਚ ਹਰਦੀਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦਾ ਪ੍ਰਧਾਨ ਥਾਪਿਆ ਗਿਆ ਤੇ ਹੁਣ ਉਨ੍ਹਾਂ ਨੂੰ ਪਾਰਟੀ ਵੱਲੋਂ ਚੰਡੀਗੜ੍ਹ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ।

Advertisement

ਪਿੰਡ ਦੇ ਗੁਰਦੁਆਰੇ ਵਿਖੇ ਮੱਥਾ ਟੇਕਿਆ

ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਰਦੀਪ ਬੁਟੇਰਲਾ ਨੇ ਆਪਣੇ ਪਿੰਡ ਦੇ ਗੁਰਦੁਆਰੇ ਵਿਖੇ ਮੱਥਾ ਟੇਕਿਆ। ਉਪਰੰਤ ਵੱਡੀ ਗਿਣਤੀ ਸਮਰਥਕਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ। ਇਸ ਮੌਕੇ ਗੱਲਬਾਤ ਦੌਰਾਨ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿੱਚ ਸੰਸਦ ਮੈਂਬਰ ਦੇ ਉਮੀਦਵਾਰ ਵਜੋਂ ਪਹਿਲੀ ਵਾਰੀ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਉਹ ਪਾਰਟੀ ਦੇ ਵਰਕਰਾਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਸਦਕਾ ਨੇਪਰੇ ਚੜ੍ਹਾਉਣ ਲਈ ਅਣਥੱਕ ਮਿਹਨਤ ਕਰਨਗੇ।

Advertisement
Author Image

Advertisement
Advertisement
×