For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣ: ਆਨੰਦਪੁਰ ਸਾਹਿਬ ਹਲਕੇ ’ਚ ਉਮੀਦਵਾਰ ਐਲਾਨਣ ’ਚ ਭਾਜਪਾ ਪੱਛੜੀ

06:36 AM May 06, 2024 IST
ਲੋਕ ਸਭਾ ਚੋਣ  ਆਨੰਦਪੁਰ ਸਾਹਿਬ ਹਲਕੇ ’ਚ ਉਮੀਦਵਾਰ ਐਲਾਨਣ ’ਚ ਭਾਜਪਾ ਪੱਛੜੀ
ਚੋਣ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 5 ਮਈ
ਲੋਕ ਸਭਾ ਚੋਣਾਂ ਸਬੰਧੀ ਭਾਜਪਾ ਹੁਣ ਤੱਕ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਨਹੀਂ ਉਤਾਰ ਸਕੀ। ਭਾਵੇਂ ਸਥਾਨਕ ਆਗੂ ਅਤੇ ਵਰਕਰ ਖੁੱਲ੍ਹ ਕੇ ਨਹੀਂ ਬੋਲ ਰਹੇ ਹਨ ਪਰ ਅੰਦਰਖਾਤੇ ਨਿਰਾਸ਼ਾ ਦੇ ਆਲਮ ਵਿੱਚ ਹਨ। ਦੂਜੇ ਪਾਸੇ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ‘ਆਪ’ ਤੇ ਕਾਂਗਰਸ ਆਪਣੇ ਉਮੀਦਵਾਰ ਐਲਾਨ ਚੁੱਕੀਆਂ ਹਨ। ਬਸਪਾ ਵੱਲੋਂ ਪਾਰਟੀ ਦੇ ਸੂਬਾ ਜਸਵੀਰ ਸਿੰਘ ਗੜ੍ਹੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਚੋਣ ਪ੍ਰਚਾਰ ਵਿੱਚ ਸਭ ਤੋਂ ਮੋਹਰੀ ਹਨ। ਕਾਂਗਰਸ ਨੂੰ ਬਾਹਰੀ ਉਮੀਦਵਾਰ ਹੋਣ ਦਾ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ। ਭਾਜਪਾ ਹਾਈ ਕਮਾਨ ਚੋਣ ਲੜਨ ਦੇ ਦਾਅਵੇਦਾਰਾਂ ਦੀ ਸੂਚੀ ਲੰਮੀ ਹੋਣ ਕਾਰਨ ਸਹੀ ਉਮੀਦਵਾਰ ਦੀ ਚੋਣ ਕਰਨ ਲਈ ਸ਼ਸ਼ੋਪੰਜ ਵਿੱਚ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਆਪਣੇ ਪੁੱਤਰ ਅਜੈਵੀਰ ਸਿੰਘ ਲਾਲਪੁਰਾ ਨੂੰ ਚੋਣ ਲੜਾਉਣ ਲਈ ਤਰਲੋਮੱਛੀ ਹਨ। ਉਹ ਸਮੁੱਚੇ ਹਲਕੇ ਵਿੱਚ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਸੁਖਵਿੰਦਰ ਸਿੰਘ ਗੋਲਡੀ ਚੋਣ ਲੜਨ ਦੇ ਚਾਹਵਾਨ ਹਨ, ਜਦੋਂਕਿ ਭਾਜਪਾ ਦੀ ਸੂਬਾ ਮੀਤ ਪ੍ਰਧਾਨ ਲਖਵਿੰਦਰ ਕੌਰ ਗਰਚਾ ਅਤੇ ਕਾਰੋਬਾਰੀ ਰਮਦੀਪ ਕੌਰ ਵੀ ਟਿਕਟ ਲੈਣ ਲਈ ਭੱਜ-ਨੱਠ ਕਰ ਰਹੇ ਹਨ। ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਉਮੀਦਵਾਰ ਦੀ ਚੋਣ ਲੇਟ ਹੋਣ ਕਾਰਨ ਭਾਜਪਾ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ।
ਪੰਥਕ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਅਕਾਲੀ ਦਲ, ‘ਆਪ’, ਕਾਂਗਰਸ ਅਤੇ ਬਸਪਾ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਪੁਰਾਣੇ ਖਿਡਾਰੀ ਹਨ ਜਦੋਂਕਿ ‘ਆਪ’ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਪਹਿਲੀ ਵਾਰ ਚੋਣ ਲੜ ਰਹੇ ਹਨ। ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਦਾ ਇਸ ਹਲਕੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

Advertisement

ਅਕਾਲੀ ਉਮੀਦਵਾਰ ਚੰਦੂਮਾਜਰਾ ਨੇ ਚੋਣ ਦਫ਼ਤਰ ਖੋਲ੍ਹਿਆ

ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸਥਾਨਕ ਅਗੰਮਪੁਰ ਚੌਕ ਲਾਗੇ ਚੋਣ ਦਫ਼ਤਰ ਖੋਲ੍ਹਿਆ ਗਿਆ ਹੈ। ਚੋਣ ਜਲਸੇ ਦੌਰਾਨ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਲੋਕ ਸਭਾ ਚੋਣ ਲਈ ਅਕਾਲੀ ਵਰਕਰਾਂ ਵਿੱਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਖੇਤਰੀ ਪਾਰਟੀ ਅਕਾਲੀ ਦਲ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸੂਬੇ ਅੰਦਰ ਅਕਾਲੀ ਸਰਕਾਰ ਤੋਂ ਬਾਅਦ ਵਿਕਾਸ ਦੀ ਗਤੀ ਠੱਪ ਹੋ ਗਈ ਹੈ। ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਅਕਾਲੀ ਵਰਕਰਾਂ ਵੱਲੋਂ ਆਪ ਮੁਹਾਰੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ

Advertisement
Author Image

Advertisement
Advertisement
×