ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਭਾਜਪਾ ਨੇ 60 ਫ਼ੀਸਦ ਤੋਂ ਵੱਧ ਵੋਟਾਂ ਲੈਣ ਦਾ ਟੀਚਾ ਮਿਥਿਆ

06:42 AM Mar 29, 2024 IST
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 28 ਮਾਰਚ
ਚੰਡੀਗੜ੍ਹ ਭਾਜਪਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਸੈਕਟਰ-33 ਵਿਖੇ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕੀਤੀ। ਇਸ ਮੌਕੇ ਭਾਜਪਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਨੇ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਲਈ ਮੋਦੀ ਸਰਕਾਰ ਵੱਲੋਂ 10 ਸਾਲਾਂ ਵਿੱਚ ਕੀਤੇ ਗਏ ਕੰਮਾਂ ਨੂੰ ਲੈ ਕੇ ਘਰ-ਘਰ ਜਾਵੇਗੀ ਅਤੇ ਉਸੇ ਦੇ ਆਧਾਰ ’ਤੇ ਵੋਟ ਮੰਗੇਗੀ। ਭਾਜਪਾ ਨੇ ਲੋਕ ਸਭਾ ਚੋਣਾਂ ਵਿੱਚ 60 ਫ਼ੀਸਦ ਤੋਂ ਵੱਧ ਵੋਟ ਹਾਸਲ ਕਰਕੇ ਜਿੱਤਣ ਦਾ ਟੀਚਾ ਮਿਥਿਆ ਹੈ।
ਸ੍ਰੀ ਮਲਹੋਤਰਾ ਨੇ ਆਗੂਆਂ ਨੂੰ ਬੂਥ ਪੱਧਰ ਦੀਆਂ ਟੀਮਾਂ ਨੂੰ ਮਜ਼ਬੂਤੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਭਾਜਪਾ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ 10 ਸਾਲਾਂ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵਧੇਰੇ ਕੰਮ ਕੀਤੇ ਹਨ। ਭਾਜਪਾ ਨੇ ਹਰ ਵਰਗ ਦਾ ਧਿਆਨ ਰੱਖਦਿਆਂ ਜਨ ਹਿਤੈਸ਼ੀ ਨੀਤੀਆਂ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ। ਦੇਸ਼ ਵਿੱਚੋਂ ਲੋਕ ਹਿਤੈਸ਼ੀ ਕੰਮਾਂ ਦੇ ਨਾਲ-ਨਾਲ ਧਾਰਾ 370 ਦਾ ਖਾਤਮਾ ਅਤੇ ਰਾਮ ਮੰਦਰ ਦਾ ਨਿਰਮਾਣ ਵੀ ਭਾਜਪਾ ਵੱਲੋਂ ਹੀ ਕਰਵਾਇਆ ਗਿਆ ਹੈ। ਸ੍ਰੀ ਮਲਹੋਤਰਾ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਜਿੱਤ ਹਾਸਲ ਕੀਤੀ ਜਾਵੇਗੀ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਵੱਲੋਂ ਦੇਸ਼ ਵਿੱਚ 400 ਤੋਂ ਵੱਧ ਸੀਟਾਂ ਹਾਸਲ ਕਰਨ ਲਈ ਜ਼ੋਰ ਦਿੱਤਾ ਜਾ ਰਿਹਾ ਹੈ। ਅੱਜ ਦੇਸ਼ ਦਾ ਹਰ ਵਰਗ ਭਾਜਪਾ ਦੀ ਕਾਰਗੁਜਾਰੀ ਤੋਂ ਬਹੁਤ ਖੁਸ਼ ਹੈ। ਭਾਜਪਾ ਦੇ ਰਾਜ ਵਿੱਚ ਬਿਨਾਂ ਕਿਸੇ ਭੇਦ-ਭਾਵ ਤੋਂ ਲੋਕਾਂ ਨੂੰ ਸਰਕਾਰੀ ਸਹੁਲਤਾਂ ਦਾ ਲਾਭ ਮਿਲਦਾ ਰਿਹਾ ਹੈ, ਜਦੋਂ ਕਿ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਵਿਸ਼ੇਸ਼ ਤੌਰ ’ਤੇ ਨੀਤੀਆਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ। ਇਸ ਮੌਕੇ ਜਨਰਲ ਸਕੱਤਰ ਹੁਕਮ ਚੰਦ, ਅਮਿਤ ਜਿੰਦਲ, ਮੀਤ ਪ੍ਰਧਾਨ ਦਵਿੰਦਰ ਬਬਲਾ, ਰਾਜ ਕਿਸ਼ੋਰ, ਸ਼ਕਤੀ ਪ੍ਰਕਾਸ਼ ਦੇਵਸ਼ਾਲੀ, ਜਗਤਾਰ ਸਿੰਘ ਢਿੱਲੋਂ, ਪੂਨਮ ਸ਼ਰਮਾ, ਕ੍ਰਿਸ਼ਨ ਕੁਮਾਰ, ਸੰਜੀਵ ਕੁਮਾਰ ਰਾਣਾ, ਸ਼ਸ਼ੀ ਸ਼ੰਕਰ ਤਿਵਾੜੀ ਸਣੇ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਰਹੇ।

Advertisement

Advertisement
Advertisement