For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਸ਼ਹਿਰ ਦੇ ਚੱਪੇ-ਚੱਪੇ ’ਤੇ ਚੰਡੀਗੜ੍ਹ ਪੁਲੀਸ ਦੀ ਨਜ਼ਰ

07:07 AM Mar 31, 2024 IST
ਲੋਕ ਸਭਾ ਚੋਣਾਂ  ਸ਼ਹਿਰ ਦੇ ਚੱਪੇ ਚੱਪੇ ’ਤੇ ਚੰਡੀਗੜ੍ਹ ਪੁਲੀਸ ਦੀ ਨਜ਼ਰ
ਘਨੌਲੀ ਵਿੱਚ ਫਲੈਗ ਮਾਰਚ ਕਰਦੇ ਹੋਏ ਪੁਲੀਸ ਅਤੇ ਨੀਮ ਫੌਜੀ ਬਲਾਂ ਦੇ ਜਵਾਨ। -ਫੋਟੋ: ਜਗਮੋਹਨ ਸਿੰਘ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਾਰਚ
ਚੰਡੀਗੜ੍ਹ ਪੁਲੀਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ਹਿਰ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੋ ਗਈ ਹੈ। ਸ਼ਹਿਰ ਵਿੱਚ ਚੱਪੇ-ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਬਾਵਜੂਦ ਸੈਕਟਰ-9 ਵਿੱਚ ਸਥਿਤ ਚੰਡੀਗੜ੍ਹ ਪੁਲੀਸ ਦੇ ਹੈਡਕੁਆਰਟਰ ਵਿੱਚ ਬੰਬ ਮਿਲਣ ਦੀ ਸੂਚਨਾ ਪ੍ਰਾਪਤ ਹੁੰਦਿਆਂ ਦੀ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੇ ਅਪਰੈਸ਼ਨ ਸੈੱਲ ਦੀ ਟੀਮ ਨੇ ਬੰਬ ਸੁਕਾਇਡ ਤੇ ਡਾਗ ਸੁਕਾਇਡ ਦੇ ਨਾਲ ਪੁਲੀਸ ਹੈੱਡਕੁਆਰਟਰ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਦੀ ਇਹ ਕਾਰਵਾਈ ‘ਮੌਕ ਡਰਿੱਲ’ ਨਿਕਲੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਕੰਟਰੋਲ ਰੂਮ ਵਿੱਚ ਫੋਨ ਰਾਹੀਂ ਪੁਲੀਸ ਹੈੱਡਕੁਆਰਟਰ ਵਿੱਚ ਬੰਬ ਹੋਣ ਦੀ ਸੂਚਨਾ ਦਿੱਤਾ। ਚੰਡੀਗੜ੍ਹ ਪੁਲੀਸ ਦੇ ਅਪਰੈਸ਼ਨ ਸੈੱਲ ਦੀ ਟੀਮ ਨੇ ਸੂਚਨਾ ਮਿਲਦਿਆਂ ਹੀ ਪੁਲੀਸ ਹੈਡਕੁਆਰਟਰ ਵਿੱਚ ਮੋਰਚਾ ਸੰਭਾਲਿਆ। ਪੁਲੀਸ ਨੇ ਹੈਡਕੁਆਰਟਰ ਨੂੰ ਖਾਲ੍ਹੀ ਕਰਵਾ ਕੇ ਚਾਰੇ ਪਾਸਿਓਂ ਘੇਰ ਲਿਆ। ਇਸ ਮੌਕੇ ਬੰਬ ਸੁਕਾਇਡ ਤੇ ਡਾਗ ਸੁਕਾਇਡ ਦੀ ਟੀਮ ਨੇ ਹੈਡਕੁਆਰਟਰ ਦੇ ਚੱਪੇ-ਚੱਪੇ ਦੀ ਜਾਂਚ ਕੀਤੀ। ਪੁਲੀਸ ਨੇ ਚੈਕਿੰਗ ਦੌਰਾਨ ਇਕ ਨਕਲੀ ਬੰਬ ਬਰਾਮਦ ਕੀਤਾ, ਜਿਸ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ। ਇਸ ਬੰਬ ਨੂੰ ਪੁਲੀਸ ਨੇ ਸੈਕਟਰ-26 ਸਥਿਤ ਪੁਲੀਸ ਲਾਈਨ ਵਿਖੇ ਨਸ਼ਟ ਕੀਤਾ।
ਚੰਡੀਗੜ੍ਹ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਪੁਲੀਸ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ 24 ਘੰਟੇ ਸ਼ਹਿਰ ਵਿੱਚ ਹਰ ਥਾਂ ’ਤੇ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਅਣਜਾਣ ਵਿਅਕਤੀ ਜਾਂ ਵਸਤੂ ਦਿਖਾਈ ਦੇਣ ’ਤੇ ਤੁਰੰਤ ਪੁਲੀਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ।

Advertisement

ਪੁਲੀਸ ਅਤੇ ਨੀਮ ਫੌਜੀ ਬਲਾਂ ਨੇ ਫਲੈਗ ਮਾਰਚ ਕੀਤਾ

ਘਨੌਲੀ: ਐੱਸਡੀਐੱਮ ਰੂਪਨਗਰ ਨਵਦੀਪ ਕੁਮਾਰ ਅਤੇ ਡੀਐੱਸਪੀ(ਆਰ) ਹਰਪਿੰਦਰ ਕੌਰ ਗਿੱਲ ਦੀ ਅਗਵਾਈ ਅਧੀਨ ਪੁਲੀਸ ਅਤੇ ਨੀਮ ਫੌਜੀ ਬਲਾਂ ਨੇ ਅੱਜ ਘਨੌਲੀ ਖੇਤਰ ਵਿੱਚ ਫਲੈਗ ਮਾਰਚ ਕੀਤਾ। ਘਨੌਲੀ ਦੇ ਗੁਰੂਦੁਆਰਾ ਸਾਹਿਬ ਦੇ ਸਾਹਮਣੇ ਤੋਂ ਸ਼ੁਰੂ ਹੋਇਆ ਫਲੈਗ ਮਾਰਚ ਮੁੱਖ ਬਾਜ਼ਾਰ ਘਨੌਲੀ, ਨੂੰਹੋਂ ਕਾਲੋਨੀ, ਲਾਂਬਾ ਮਾਰਕੀਟ, ਨੂੰਹੋਂ, ਰਤਨਪੁਰਾ, ਦਬੁਰਜੀ, ਲੋਹਗੜ੍ਹ ਫਿੱਡੇ, ਲੌਦੀਮਾਜਰਾ, ਆਲਮਪੁਰ, ਕਟਲੀ ਪਿੰਡਾਂ ਵਿੱਚੋਂ ਹੁੰਦਾ ਹੋਇਆ ਥਾਣਾ ਸਦਰ ਰੂਪਨਗਰ ਪੁੱਜ ਕੇ ਸਮਾਪਤ ਹੋਇਆ। ਇਸ ਮੌਕੇ ਐੱਸਐੱਚਓ ਸਦਰ ਦੀਪਇੰਦਰ ਸਿੰਘ ਅਤੇ ਚੌਕੀ ਇੰਚਾਰਜ ਘਨੌਲੀ ਕਮਲ ਕਿਸ਼ੋਰ ਸਮੇਤ ਵੱਡੀ ਗਿਣਤੀ ਵਿੱਚ ਪੁਲੀਸ ਅਤੇ ਨੀਮ ਫੌਜੀ ਬਲਾਂ ਦੇ ਜਵਾਨ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Author Image

sanam grng

View all posts

Advertisement
Advertisement
×