ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਭਾਜਪਾ ਦੇ ਟਕਸਾਲੀ ਆਗੂ ਪ੍ਰਚਾਰ ’ਚੋਂ ‘ਗ਼ੈਰ-ਹਾਜ਼ਰ’

07:16 AM Apr 29, 2024 IST
ਕਿਰਨ ਖੇਰ ਅਰੁਣ ਸੂਦ ਸੱਤਿਆਪਾਲ ਜੈਨ

ਆਤਿਸ਼ ਗੁਪਤਾ
ਚੰਡੀਗੜ੍ਹ, 28 ਅਪਰੈਲ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਭਾਜਪਾ ਉਮੀਦਵਾਰ ਸੰਜੇ ਟੰਡਨ ਤੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਆਪੋ-ਆਪਣੇ ਸਮਰਥਕਾਂ ਨਾਲ ਚੋਣ ਪ੍ਰਚਾਰ ਵਿੱਚ ਰੁਝੇ ਹੋਏ ਹਨ। ਇਸ ਦੌਰਾਨ ਭਾਜਪਾ ਦੇ ਕਈ ਟਕਸਾਲੀ ਆਗੂ ਸੰਜੇ ਟੰਡਨ ਦੇ ਹੱਕ ਵਿੱਚ ਚੋਣ ਪ੍ਰਚਾਰ ਵਿੱਚੋਂ ‘ਗ਼ੈਰ-ਹਾਜ਼ਰ’ ਰਹਿ ਰਹੇ ਹਨ। ਇਨ੍ਹਾਂ ਵੱਲੋਂ ਜਨਤਕ ਮੀਟਿੰਗਾਂ ਦੇ ਨਾਲ-ਨਾਲ ਅੰਦਰੂਨੀ ਮੀਟਿੰਗਾਂ ਵਿੱਚ ਵੀ ਹਿੱਸਾ ਨਹੀਂ ਲਿਆ ਜਾ ਰਿਹਾ। ਇਨ੍ਹਾਂ ਵਿੱਚ ਮੁੱਖ ਤੌਰ ’ਤੇ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਸੱਤਿਆਪਾਲ ਜੈਨ, ਕਿਰਨ ਖੇਰ ਤੇ ਸਾਬਕਾ ਪ੍ਰਧਾਨ ਅਰੁਣ ਸੂਦ ਦੇ ਨਾਮ ਸ਼ਾਮਲ ਹਨ, ਜੋ ਕਿ ਚੋਣ ਪ੍ਰਚਾਰ ਵਿੱਚ ਦਿਖਾਈ ਨਹੀਂ ਦੇ ਰਹੇ। ਹਾਲਾਂਕਿ, ਅਰੁਣ ਸੂਦ ਵੱਲੋਂ ਸੰਜੇ ਟੰਡਨ ਨੂੰ ਉਮੀਦਵਾਰ ਐਲਾਨੇ ਜਾਣ ਉਪਰੰਤ ਸਵਾਗਤੀ ਮੀਟਿੰਗਾਂ ਵਿੱਚ ਹਿੱਸਾ ਲਿਆ ਸੀ। ਉਸ ਮਗਰੋਂ ਉਹ ਵੀ ਦਿਖਾਈ ਨਹੀਂ ਦਿੱਤੇ। ਜ਼ਿਕਰਯੋਗ ਹੈ ਕਿ ਸੱਤਿਆਪਾਲ ਜੈਨ ਚੰਡੀਗੜ੍ਹ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਸਨ। ਉਨ੍ਹਾਂ ਨੇ ਸਾਲ 1996 ਤੇ 1998 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਸੀ। ਉਹ ਸ਼ੁਰੂ ਤੋਂ ਹੀ ਸੰਜੇ ਟੰਡਨ ਨੂੰ ਉਮੀਦਵਾਰ ਐਲਾਨੇ ਜਾਣ ਦਾ ਵਿਰੋਧ ਕਰਦੇ ਆ ਰਹੇ ਹਨ। ਇਸੇ ਕਰਕੇ ਉਹ ਤੇ ਉਨ੍ਹਾਂ ਦੇ ਖ਼ੇਮੇ ਦੇ ਸਾਰੇ ਲੋਕ ਸੰਜੇ ਟੰਡਨ ਦੀ ਚੋਣ ਮੁਹਿੰਮ ਵਿੱਚੋਂ ਗ਼ੈਰ-ਹਾਜ਼ਰ ਰਹਿ ਰਹੇ ਹਨ। ਕਿਰਨ ਖੇਰ ਨੇ ਵੀ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੌਰਾਨ ਸਾਲ 2014 ਤੇ 2019 ਵਿੱਚ ਭਾਰੀ ਬਹੁਮਤ ਤੋਂ ਜਿੱਤ ਹਾਸਲ ਕੀਤੀ ਸੀ। ਉਹ ਵੀ ਸੰਜੇ ਟੰਡਨ ਦੀ ਚੋਣ ਮੁਹਿੰਮ ਵਿੱਚ ਦਿਖਾਈ ਨਹੀਂ ਦੇ ਰਹੇ। ਹਾਲਾਂਕਿ, ਕੁਝ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਕਿਰਨ ਖੇਰ ਦੀ ਨਾਰਾਜ਼ਗੀ ਕਾਰਨ ਸੰਜੇ ਟੰਡਨ ਨੂੰ ਲੋਕਾਂ ਦੀ ਨਾਰਾਜ਼ਗੀ ਝੱਲਣੀ ਪੈ ਸਕਦੀ ਹੈ। ਇਸੇ ਕਰਕੇ ਉਨ੍ਹਾਂ ਨੂੰ ਚੋਣ ਪ੍ਰਚਾਰ ਵਿੱਚ ਸ਼ਾਮਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕਿਰਨ ਖੇਰ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਪਿਛਲੇ ਕਾਫੀ ਸਮੇਂ ਤੋਂ ਜਨਤਕ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋ ਰਹੇ। ਦੂਜੇ ਪਾਸੇ, ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਵੀ ਚੋਣ ਮੁਹਿੰਮ ਵਿੱਚ ਦਿਖਾਈ ਨਹੀਂ ਦੇ ਰਹੇ ਹਨ। ਸ੍ਰੀ ਸੂਦ ਟੰਡਨ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਵਾਗਤੀ ਸਮਾਗਮ ਤੇ ਪਿੰਡਾਂ ਦੇ ਸਮਾਗਮਾਂ ਵਿੱਚ ਜ਼ਰੂਰ ਦਿਖਾਈ ਦਿੱਤੇ ਸਨ। ਉਸ ਮਗਰੋਂ ਦਿਖਾਈ ਨਹੀਂ ਦੇ ਰਹੇ ਹਨ। ਇਨ੍ਹਾਂ ਹੀ ਨਹੀਂ ਸੂਦ ਦੀ ਗ਼ੈਰ-ਹਾਜ਼ਰੀ ਦੇ ਨਾਲ-ਨਾਲ ਸੂਦ ਖੇਮੇ ਦੇ ਵੱਡੀ ਗਿਣਤੀ ਵਿੱਚ ਆਗੂ ਵੀ ਚੋਣ ਪ੍ਰਚਾਰ ਵਿੱਚੋਂ ਗਾਇਬ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਟਕਸਾਲੀ ਆਗੂਆਂ ਦੀ ਗ਼ੈਰ-ਹਾਜ਼ਰੀ ਸੰਜੇ ਟੰਡਨ ਦੀਆਂ ਮੁਸ਼ਕਲਾਂ ਵਧਾ ਸਕਦੀਆਂ ਹਨ।

Advertisement

Advertisement
Advertisement