ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ ਚਾਰ ਹੋਰ ਉਮੀਦਵਾਰਾਂ ਦਾ ਐਲਾਨ

07:13 AM May 01, 2024 IST
ਆਨੰਦ ਸ਼ਰਮਾ, ਰਾਜ ਬੱਬਰ

ਨਵੀਂ ਦਿੱਲੀ: ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਚਾਰ ਹੋਰ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਅਦਾਕਾਰ ਤੋਂ ਸਿਆਸਤਦਾਨ ਬਣੇ ਰਾਜ ਬੱਬਰ ਨੂੰ ਹਰਿਆਣਾ ਦੇ ਗੁੜਗਾਉਂ ਅਤੇ ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੋਂ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਇਲਾਵਾ ਹਿਮਾਚਲ ਦੇ ਊਨਾ ਤੋਂ ਸਾਬਕਾ ਵਿਧਾਇਕ ਸਤਪਾਲ ਰਾਏਜ਼ਾਦਾ ਨੂੰ ਹਮੀਰਪੁਰ ਤੋਂ ਟਿਕਟ ਦਿੱਤੀ ਗਈ ਹੈ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਮਹਾਰਾਸ਼ਟਰ ਦੇ ਉੱਤਰੀ ਸੰਸਦੀ ਹਲਕੇ ਮੁੰਬਈ ਤੋਂ ਭੂਸ਼ਨ ਪਾਟਿਲ ’ਤੇ ਦਾਅ ਖੇਡਿਆ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਉਹ ਪਹਿਲੀ ਵਾਰ ਅਪਰੈਲ 1984 ਵਿੱਚ ਰਾਜ ਸਭਾ ਮੈਂਬਰ ਬਣੇ ਸਨ ਅਤੇ ਉਪਰਲੇ ਸੰਸਦੀ ਸਦਨ ਲਈ ਚਾਰ ਵਾਰ ਚੁਣੇ ਜਾ ਚੁੱਕੇ ਹਨ। ਕਾਂਗਰਸ ਨੇ ਰਾਜ ਬੱਬਰ ਨੂੰ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਖ਼ਿਲਾਫ਼ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਹਰਿਆਣਾ ਦੇ ਕੁੱਲ ਦਸ ਸੰਸਦੀ ਹਲਕਿਆਂ ਵਿੱਚੋਂ ਨੌਂ ’ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ ਜਦੋਂਕਿ ਕੁਰੂਕਸ਼ੇਤਰ ਤੋਂ ਆਮ ਆਦਮੀ ਪਾਰਟੀ ਚੋਣ ਲੜ ਰਹੀ ਹੈ ਜੋ ‘ਇੰਡੀਆ’ ਗੱਠਜੋੜ ਵਿੱਚ ਸ਼ਾਮਲ ਹੈ। -ਪੀਟੀਆਈ

Advertisement

Advertisement
Advertisement