For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਅੰਮ੍ਰਿਤਸਰ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਸੀਆਰਪੀਐਫ ਤਾਇਨਾਤ

08:03 AM Mar 13, 2024 IST
ਲੋਕ ਸਭਾ ਚੋਣਾਂ  ਅੰਮ੍ਰਿਤਸਰ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਸੀਆਰਪੀਐਫ ਤਾਇਨਾਤ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਮਾਰਚ
ਆਗਾਮੀ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਕਮਿਸ਼ਨਰੇਟ ਹੇਠ ਆਉਂਦੇ ਇਲਾਕੇ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨੀਮ ਫ਼ੌਜੀ ਬਲ ਸੀਆਰਪੀਐੱਫ ਅਤੇ ਸਥਾਨਕ ਪੁਲੀਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸਬੰਧੀ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਗਾਮੀ ਹੋਣ ਵਾਲੀ ਗੱਲ ਲੋਕ ਸਭਾ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਅਤੇ ਅਮਨ-ਸ਼ਾਂਤੀ ਨਾਲ ਸਾਰੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਾਸਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਨਾਲ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਵੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਬੰਧਾਂ ਵਾਸਤੇ ਫਿਲਹਾਲ ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਨੂੰ ਨੀਮ ਫ਼ੌਜੀ ਬਲ ਸੀਆਰਪੀਐੱਫ ਦੀ ਇੱਕ ਕੰਪਨੀ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀਆਰਪੀਐੱਫ ਤੇ ਇਨ੍ਹਾਂ ਜਵਾਨਾਂ ਨੂੰ ਸ਼ਹਿਰ ਦੇ ਵੱਖ-ਵੱਖ ਥਾਣਿਆਂ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੀਮ ਫੌਜੀ ਬਲ ਦੇ ਜਵਾਨ ਤੇ ਪੁਲੀਸ ਦੇ ਜਵਾਨ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਾਕਾਬੰਦੀ ਕਰਨਗੇ ਤੇ ਇੱਥੇ ਆਉਣ-ਜਾਣ ਵਾਲੇ ਹਰ ਵਾਹਨ ਤੇ ਸ਼ੱਕੀ ਵਿਅਕਤੀ ਦੀ ਚੈਕਿੰਗ ਵੀ ਕਰਨਗੇ। ਭੀੜ ਵਾਲੇ ਇਲਾਕਿਆਂ ਵਿੱਚ ਪੈਦਲ ਪੈਟਰੋਲਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ।

Advertisement

Advertisement
Author Image

joginder kumar

View all posts

Advertisement
Advertisement
×