For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਦੌਰਾ

07:06 AM Mar 14, 2024 IST
ਲੋਕ ਸਭਾ ਚੋਣਾਂ  ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਦੌਰਾ
ਜਲੰਧਰ ਵਿੱਚ ਡੀਸੀ ਵਿਸ਼ੇਸ਼ ਸਾਰੰਗਲ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਦੇ ਹੋਏ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 13 ਮਾਰਚ
ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਸਮੇਤ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ, ਸਟੇਟ ਪਟਵਾਰ ਸਕੂਲ, ਡਾਇਰੈਕਟਰ ਲੈਂਡ ਰਿਕਾਰਡ, ਸਰਕਾਰੀ ਸਪੋਰਟਸ ਸਕੂਲ ਦਾ ਦੌਰਾ ਕੀਤਾ, ਜਿੱਥੇ ਲੋਕ ਸਭਾ ਹਲਕਾ ਜਲੰਧਰ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਲਈ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ।
ਉਨ੍ਹਾਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸਟਰਾਂਗ ਰੂਮ ਅਤੇ ਗਿਣਤੀ ਕੇਂਦਰਾਂ ਵਿੱਚ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਡੀਸੀ ਸ੍ਰੀ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਤਦਾਨ ਸਮਾਪਤ ਹੋਣ ਉਪਰੰਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਲਿਆ ਕੇ ਈ.ਵੀ.ਐੱਮਜ਼. ਅਤੇ ਵੀ.ਵੀ.ਪੈਟਸ. ਇੱਥੇ ਸਟਰਾਂਗ ਰੂਮਾਂ ਵਿੱਚ ਰੱਖੀਆਂ ਜਾਣਗੀਆਂ, ਜਿਨ੍ਹਾਂ ਨੂੰ ਗਿਣਤੀ ਵਾਲੇ ਦਿਨ ਗਿਣਤੀ ਕੇਂਦਰਾਂ ਵਿੱਚ ਲਿਆਂਦਾ ਜਾਵੇਗਾ। ਇਸ ਦੌਰਾਨ ਡੀਸੀ ਨੇ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਤੇ ਚੋਣ ਤਹਿਸੀਲਦਾਰ ਰਾਕੇਸ਼ ਕਾਨੂੰਨਗੋ ਮੌਜੂਦ ਸਨ।

Advertisement

ਅੰਮ੍ਰਿਤਸਰ: ਨੀਮ ਫ਼ੌਜੀ ਬਲ ਅਤੇ ਪੁਲੀਸ ਵੱਲੋਂ ਫਲੈਗ ਮਾਰਚ

ਹਾਲ ਬਾਜ਼ਾਰ ਇਲਾਕੇ ਵਿੱਚ ਗਸ਼ਤ ਕਰਦੇ ਹੋਏ ਸੁਰੱਖਿਆ ਬਲ। -ਫੋਟੋ: ਵਿਸ਼ਾਲ ਕੁਮਾਰ

ਅੰਮ੍ਰਿਤਸਰ (ਟ੍ਰਬਿਿਉੂਨ ਨਿਉੂਜ਼ ਸਰਵਿਸ): ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਤਾਇਨਾਤ ਕੀਤੇ ਗਏ ਨੀਮ ਫੌਜੀ ਬਲ ਅਤੇ ਪੁਲੀਸ ਵੱਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਗਾਮੀ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਵਾਸਤੇ ਅਤੇ ਸ਼ਹਿਰ ਵਿੱਚ ਅਮਨ ਕਾਨੂੰਨ ਨੂੰ ਬਣਾਏ ਰੱਖਣ ਦੇ ਮੰਤਵ ਨਾਲ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਹਾਲ ਗੇਟ ਤੋਂ ਹੈਰੀਟੇਜ ਸਟਰੀਟ , ਕਟੜਾ ਜੈਮਲ ਸਿੰਘ, ਗੋਦਾਮ ਮਹੱਲਾ, ਅੰਨਗੜ੍ਹ, ਭਰਾੜੀਵਾਲ, ਫਤਾਹਪੁਰ ਤੇ ਹੋਰ ਵੱਖ-ਵੱਖ ਇਲਾਕਿਆਂ ਵਿੱਚ ਕੀਤਾ ਗਿਆ। ਫਲੈਗ ਮਾਰਚ ਦੀ ਅਗਵਾਈ ਏਡੀਸੀਪੀ, ਏਸੀਪੀ ਅਤੇ ਹੋਰ ਪੁਲੀਸ ਅਧਿਕਾਰੀਆਂ ਨੇ ਕੀਤੀ । ਇਸ ਵਿੱਚ ਸੀਆਰਪੀਐੱਫ ਦੇ ਜਵਾਨ ਅਤੇ ਪੁਲੀਸ ਦੇ ਜਵਾਨ ਸ਼ਾਮਲ ਸਨ।

Advertisement
Author Image

sukhwinder singh

View all posts

Advertisement
Advertisement
×