ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ: ਰਾਜਗੜ੍ਹ ਤੋਂ ਚੋਣ ਲੜ ਸਕਦੇ ਨੇ ਦਿਗਵਿਜੈ ਸਿੰਘ

07:48 AM Mar 22, 2024 IST
ਨਵੀਂ ਦਿੱਲੀ ਵਿੱਚ ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਦੌਰਾਨ ਮੱਧ ਪ੍ਰਦੇਸ਼ ਦੇ ਨੇਤਾ। -ਫੋਟੋ: ਪੀਟੀਆਈ

ਨਵੀਂ ਦਿੱਲੀ, 21 ਮਾਰਚ
ਕਾਂਗਰਸ ਦੇ ਸੀਨੀਅਰ ਆਗੂ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਸੂਬੇ ਦੇ ਲੋਕ ਸਭਾ ਹਲਕਾ ਰਾਜਗੜ੍ਹ ਤੋਂ ਚੋਣ ਲੜ ਸਕਦੇ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ’ਚ ਅੱਜ ਕਈ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ ਹੈ। ਮੀਟਿੰਗ ਦੌਰਾਨ ਉਤਰ ਪ੍ਰਦੇਸ਼ ਇਕਾਈ ਦੇ ਆਗੂਆਂ ਨੇ ਕਿਹਾ ਕਿ ਅਮੇਠੀ ਤੇ ਰਾਏਬਰੇਲੀ ਦੇ ਲੋਕ ਚਾਹੁੰਦੇ ਹਨ ਕਿ ਗਾਂਧੀ ਪਰਿਵਾਰ ’ਚੋਂ ਕੋਈ ਉਥੋਂ ਚੋਣ ਲੜੇ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਸੀਈਸੀ ਨੇ ਇਥੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਲਈ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਅੰਤਿਮ ਰੂਮ ਦੇਣ ਲਈ ਮੀਟਿੰਗ ਕੀਤੀ। ਸੂਤਰਾਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਲਈ ਹੋਈ ਮੀਟਿੰਗ ਦੌਰਾਨ ਰਾਜਗੜ੍ਹ ਤੋਂ ਦਿਗਵਿਜੈ ਸਿੰਘ, ਗੁਣਾ ਤੋਂ ਅਰੁਣ ਯਾਦਵ ਅਤੇ ਰਤਲਾਮ ਤੋਂ ਕਾਂਤੀਲਾਲ ਭੂਰੀਆ ਦੀ ਉਮੀਦਵਾਰੀ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਮੀਟਿੰਗ ’ਚ ਸੂਬਾ ਪ੍ਰਧਾਨ ਜੀਤੂ ਪਟਵਾਰੀ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਤੇ ਸੂਬਾ ਇੰਚਾਰਜ ਜਤਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਪੈਨਲ ਨੇ ਪਹਿਲੀ ਵਾਰ ਉੱਤਰ ਪ੍ਰਦੇਸ਼ ਲਈ ਉਮੀਦਵਾਰਾਂ ਬਾਰੇ ਵੀ ਚਰਚਾ ਕੀਤੀ। -ਪੀਟੀਆਈ

Advertisement

ਕਾਂਗਰਸ ਵੱਲੋਂ 56 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਨਵੀਂ ਦਿੱਲੀ: ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ 56 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਅਧੀਰ ਰੰਜਨ ਚੌਧਰੀ ਨੂੰ ਮੁੜ ਬਹਿਰਾਮਪੁਰ ਤੋਂ ਉਮੀਦਵਾਰ ਐਲਾਨਿਆ ਹੈ ਜਦਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਜਵਾਈ ਰਾਧਾਕ੍ਰਿਸ਼ਨਾ ਨੂੰ ਗੁਲਬਰਗਾ ਤੋਂ ਅਤੇ ਸਾਬਕਾ ਕੇਂਦਰੀ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਦੀ ਧੀ ਪ੍ਰਨੀਤੀ ਸ਼ਿੰਦੇ ਨੂੰ ਸ਼ੋਲਾਪੁਰ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਰਾਜਸਥਾਨ ਵਿਚਲੀ ਸੀਕਰ ਲੋਕ ਸਭਾ ਸੀਟ ਸੀਪੀਆਈ (ਐੱਮ) ਲਈ ਛੱਡ ਦਿੱਤੀ ਹੈ। ਇਸ ਸੂਚੀ ਨਾਲ ਪਾਰਟੀ ਨੇ ਹੁਣ ਤੱਕ ਆਪਣੇ ਕੁੱਲ 138 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਤੀਜੀ ਸੂਚੀ ਵਿੱਚ ਪਾਰਟੀ ਨੇ ਅਰੁਣਾਚਲ ਪ੍ਰਦੇਸ਼ ਦੀਆਂ ਦੋ ਸੀਟਾਂ, ਗੁਜਰਾਤ ਦੀਆਂ 11, ਕਰਨਾਟਕ ਦੀਆਂ 17, ਮਹਾਰਾਸ਼ਟਰ ਦੀਆਂ 7, ਰਾਜਸਥਾਨ ਦੀਆਂ 5, ਤਿਲੰਗਾਨਾ ਦੀਆਂ 5, ਪੱਛਮੀ ਬੰਗਾਲ ਦੀਆਂ 8 ਅਤੇ ਪੁੱਡੂਚੇਰੀ ਦੀ ਇੱਕ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਪਹਿਲੀਆਂ ਦੋ ਸੂਚੀਆਂ ਵਿੱਚ ਕਾਂਗਰਸ ਨੇ ਆਪਣੇ 82 ਉਮੀਦਵਾਰਾਂ ਦਾ ਐਲਾਨ ਕੀਤਾ ਸੀ। -ਪੀਟੀਆਈ

Advertisement
Advertisement