ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣ: ਵੋਟ ਪਾਉਣ ਤੋਂ ਰਹਿ ਗਿਆ ਚੋਣ ਅਮਲਾ

07:40 AM Jun 04, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 3 ਜੂਨ
ਚੰਡੀਗੜ੍ਹ ਵਿੱਚ ਰਹਿਣ ਵਾਲੇ ਅਤੇ ਇੱਥੇ ਨੌਕਰੀ ਕਰਨ ਵਾਲੇ ਵੱਡੀ ਗਿਣਤੀ ਸਰਕਾਰੀ ਮੁਲਾਜ਼ਮ ਲੋਕ ਸਭਾ ਚੋਣਾਂ ਦੌਰਾਨ ਵੋਟ ਦਾ ਅਧਿਕਾਰ ਵਰਤਣ ਤੋਂ ਸੱਖਣੇ ਰਹਿ ਗਏ। ਚੋਣ ਕਮਿਸ਼ਨ ਵੱਲੋਂ ਲਗਾਈਆਂ ਡਿਊਟੀਆਂ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਦੀ ਵੋਟ ਪੁਆਉਣ ਲਈ ਨਾ ਤਾਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਪ੍ਰਬੰਧ ਕੀਤੇ ਗਏ। ਚੰਡੀਗੜ੍ਹ ਵਰਗੇ ਸ਼ਹਿਰ ਵਿੱਚ ਵੋਟ ਪ੍ਰਤੀਸ਼ਤਤਾ ਘਟਣ ਦੇ ਕਾਰਨਾਂ ਵਿੱਚੋਂ ਇੱਕ ਕਾਰਨ ਇਹ ਵੀ ਮੰਨਿਆ ਜਾ ਸਕਦਾ ਹੈ। ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਕਰੀਸ਼ੁਦਾ ਅਤੇ ਚੰਡੀਗੜ੍ਹ ਸ਼ਹਿਰ ਵਿੱਚ ਰਹਿ ਰਹੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਚੋਣ ਡਿਊਟੀਆਂ ਜ਼ਿਲ੍ਹਾ ਮੁਹਾਲੀ ਦੀਆਂ ਵੱਖ-ਵੱਖ ਤਹਿਸੀਲਾਂ ਖਰੜ, ਡੇਰਾਬੱਸੀ, ਮੁਹਾਲੀ, ਮਾਜਰੀ ਵਿੱਚ ਲਗਾਈਆਂ ਗਈਆਂ ਸਨ। ਡਿਊਟੀਆਂ ਉੱਤੇ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਦੀ ਵੋਟ ਪੁਆਉਣ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ ਅਤੇ ਉਹ ਚੋਣ ਡਿਊਟੀ ਛੱਡ ਕੇ ਚੰਡੀਗੜ੍ਹ ਵਿੱਚ ਆਪਣੀ ਵੋਟ ਪਾਉਣ ਨਹੀਂ ਆ ਸਕਦੇ ਸਨ। ਠੀਕ ਇਸੇ ਪ੍ਰਕਾਰ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮ ਜਿਹੜੇ ਜ਼ਿਲ੍ਹਾ ਮੁਹਾਲੀ ਤੇ ਨੇੜਲੇ ਇਲਾਕਿਆਂ ਵਿੱਚ ਰਹਿੰਦੇ ਹਨ, ਉਹ ਮੁਲਾਜ਼ਮ ਵੀ ਚੰਡੀਗੜ੍ਹ ਵਿੱਚ ਚੋਣ ਡਿਊਟੀ ਲੱਗੀ ਹੋਣ ਕਰ ਕੇ ਪੰਜਾਬ ਸਥਿਤ ਆਪਣੇ ਹਲਕਿਆਂ ਵਿੱਚ ਵੋਟ ਪਾਉਣ ਨਹੀਂ ਜਾ ਸਕੇ।

Advertisement

ਚੰਡੀਗੜ੍ਹ ਪ੍ਰਸ਼ਾਸਨ ਤੋਂ ਨਹੀਂ ਮਿਲਿਆ ਪੋਸਟਲ ਬੈਲੇਟ ਫਾਰਮ-12

ਮੁਲਾਜ਼ਮਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਡਿਪਟੀ ਕਮਿਸ਼ਨਰ ਚੰਡੀਗੜ੍ਹ ਦੇ ਵਾਰ-ਵਾਰ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਪੰਜਾਬ ਵਿੱਚ ਰਹਿਣ ਵਾਲੇ ਮੁਲਾਜ਼ਮਾਂ ਦੀ ਵੋਟ ਪੁਆਉਣ ਲਈ ‘ਪੋਸਟਲ ਬੈਲੇਟ ਫਾਰਮ-12’ ਤੱਕ ਮੁਹੱਈਆ ਨਹੀਂ ਕਰਵਾਇਆ ਗਿਆ।

Advertisement
Advertisement