For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦੀ ਲੜਾਈ: ਜੌੜਾਮਾਜਰਾ

08:36 AM May 13, 2024 IST
ਲੋਕ ਸਭਾ ਚੋਣਾਂ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦੀ ਲੜਾਈ  ਜੌੜਾਮਾਜਰਾ
ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 12 ਮਈ
ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ‘ਇੰਡਿਆ’ ਗੱਠਜੋੜ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਵੀ ਮੌਜੂਦ ਸਨ। ਜੋੜਾਮਾਜਰਾ ਨੇ ਕਿਹਾ ਕਿ ਦੇਸ਼ ਵਿਚ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦੀ ਲੜਾਈ ਛਿੜੀ ਹੈ। ਉਨ੍ਹਾਂ ਕਿਹਾ ਕਿ ਡਾਕਟਰ ਅੰਬੇਡਕਰਨ ਨੇ ਲੋਕਾਂ ਨੂੰ ਸੱਤਾ ਚੁਣਨ ਦਾ ਅਧਿਕਾਰ ਦਿੱਤਾ ਸੀ ਪਰ ਭਾਜਪਾ ਉਹ ਅਧਿਕਾਰ ਖਤਮ ਕਰਨਾ ਚਾਹ ਰਹੀ ਹੈ। ਭਾਜਪਾ ਦੇਸ਼ ਨੂੰ ਲੁੱਟਣ ਲਈ ਵੱਖ-ਵੱਖ ਸੂਬਿਆਂ ਵਿਚ ਸਰਕਾਰਾਂ ਤੋੜ ਕੇ ਆਪਣੀ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਨੇ ਦੇਖਿਆ ਹੈ ਕਿ ਚੰਡੀਗੜ੍ਹ ਵਿੱਚ ਧੋਖਾ ਕਰ ਕੇ ਭਾਜਪਾ ਨੇ ਆਪਣਾ ਮੇਅਰ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਲੋਕ ਆਗੂਆਂ ਨੂੰ ਚੁਣ ਕੇ ਸੱਤਾ ਵਿਚ ਭੇਜਦੇ ਹਨ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗਾ ਪਰ ਭਾਜਪਾ ਉਨ੍ਹਾਂ ਨੂੰ ਡਰਾ ਕੇ ਕੰਮ ਕਰਨ ਤੋਂ ਰੋਕਦੀ ਹੈ। ਭਾਜਪਾ ਦੇਸ਼ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਰਿਆਣਾ ਦੇ ਲੋਕਾਂ ਨੂੰ ਆਪਣੀ ਆਵਾਜ਼ ਵੀ ਨਹੀਂ ਚੁੱਕਣ ਦਿੰਦੀ। ਅਜਿਹਾ ਕਰਨ ’ਤੇ ਡੰਡੇ ਮਾਰੇ ਜਾਂਦੇ ਹਨ। ਜੌੜਾਮਾਜਰਾ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਦਾ ਹਰ ਸਾਲ ਦੋ ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਝੂਠ ਨਿਕਲਿਆ। ਕਿਸਾਨ, ਵਪਾਰੀ ਤੇ ਮਜ਼ਦੂਰ ਦੇ ਰਿਸ਼ਤੇ ਨੂੰ ਖਤਮ ਕੀਤਾ ਜਾ ਰਿਹਾ ਹੈ। ਹਰਿਆਣਾ ਵਿਚ ਅਡਾਨੀ ਦੇ ਵੱਡੇ-ਵੱਡੇ ਗੋਦਾਮ ਬਣ ਰਹੇ ਹਨ। ਭਾਜਪਾ ਨੇ ਵਿਰੋਧੀਆਂ ਨੂੰ ਚੋਣ ਨਾ ਲੜਨ ਲਈ ਤਰ੍ਹਾਂ ਤਰ੍ਹਾਂ ਦੇ ਹਥਕੰਡੇ ਅਪਣਾਏ। ਚੋਣਾਂ ਸਮੇਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਿਸ ਦਾ ਖਾਮਿਆਜ਼ਾ ਭਾਜਪਾ ਨੂੰ ਭੁਗਤਣਾ ਪਵੇਗਾ।

Advertisement

ਸੰਵਿਧਾਨ ਬਚਾਉਣ ਲਈ ਸਾਰੀਆਂ ਪਾਰਟੀਆਂ ਇਕਜੁੱਟ ਹੋਈਆਂ: ਢਾਂਡਾ

ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਕਿਹਾ ਕਿ ਕੁਝ ਲੋਕ ਕਹਿੰਦੇ ਹਨ ਕਿ ਆਮ ਆਦਮੀ ਪਰਟੀ ਤੇ ਕਾਂਗਰਸ ਇੱਕ-ਦੂਜੇ ਦੇ ਖ਼ਿਲਾਫ਼ ਸਨ ਤਾਂ ਇਨ੍ਹਾਂ ਚੋਣਾਂ ਵਿਚ ਇੱਕਠੇ ਕਿਵੇਂ ਹੋ ਗਏ। ਅੱਜ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਸਾਰੀਆਂ ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਤੇ ਲੋਕਤੰਤਰ ਕਿਸੇ ਆਗੂ ਜਾਂ ਪਾਰਟੀ ਤੋਂ ਅਹਿਮ ਹੈ।

Advertisement

ਗੁਪਤਾ ਦੇ ਹੱਕ ਵਿੱਚ ਕੇਜਰੀਵਾਲ ਤੇ ਮਾਨ ਦਾ ਰੋਡ ਸ਼ੋਅ ਅੱਜ

ਪਿਹੋਵਾ (ਪੱਤਰ ਪ੍ਰੇਰਕ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁਰੂਕਸ਼ੇਤਰ ਤੋਂ ‘ਗੱਠਜੋੜ ਉਮੀਦਵਾਰ ਦੇ ਡਾ. ਸੁਸ਼ੀਲ ਗੁਪਤਾ ਦੇ ਹੱਕ ਵਿੱਚ ਭਲਕੇ ਰੋਡ ਸ਼ੋਅ ਕਰਨਗੇ। ਐਡਵੋਕੇਟ ਵੀਰਭਾਨ ਬਖਾਲੀ ਨੇ ਦੱਸਿਆ ਕਿ ਰੋਡ ਸ਼ੋਅ ਦੌਰਾਨ ਦੋਵੇਂ ਮੁੱਖ ਮੰਤਰੀ ਜਨਤਾ ਨਾਲ ਗੱਲਬਾਤ ਵੀ ਕਰਨਗੇ।

Advertisement
Author Image

Advertisement