For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਫਲੈਗ ਮਾਰਚ

06:57 AM Apr 02, 2024 IST
ਲੋਕ ਸਭਾ ਚੋਣਾਂ  ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਫਲੈਗ ਮਾਰਚ
ਮੁਹਾਲੀ ਵਿੱਚ ਫਲੈਗ ਮਾਰਚ ਕਰਦੇ ਹੋਏ ਪੁਲੀਸ ਮੁਲਾਜ਼ਮ ਤੇ ਕੇਂਦਰੀ ਸੁਰੱਖਿਆ ਬਲ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 1 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੁਹਾਲੀ ਪੁਲੀਸ ਅਤੇ ਕੇਂਦਰੀ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਸਾਂਝੇ ਤੌਰ ’ਤੇ ਸ਼ਹਿਰ ਫਲੈਗ ਮਾਰਚ ਕੱਢਿਆ। ਜਿਸ ਦੀ ਅਗਵਾਈ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਚੋਣਾਂ ਨੂੰ ਲੈ ਕੇ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਅਪਰਾਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਫਲੈਗ ਮਾਰਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫਲੈਗ ਮਾਰਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੇ ਸਾਹਮਣੇ ਤੋਂ ਸ਼ੁਰੂ ਹੋਇਆ, ਜੋ ਫੇਜ਼-9, ਫੇਜ਼-10, ਫੇਜ਼-11 ਤੋਂ ਅੱਗੇ ਆਈਸਰ ਚੌਂਕ ਅਤੇ ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ ਤੋਂ ਹੁੰਦਾ ਹੋਇਆ ਸੋਹਾਣਾ ਸਥਿਤ ਪਾਣੀ ਦੀ ਟੈਂਕੀ ਨੇੜੇ ਪਹੁੰਚ ਕੇ ਖ਼ਤਮ ਹੋਇਆ। ਫਲੈਗ ਮਾਰਚ ਦੌਰਾਨ ਮੁਹਾਲੀ ਪੁਲੀਸ ਸਬ ਡਿਵੀਜ਼ਨ-2 ਦੇ ਅਧੀਨ ਆਉਂਦੇ ਸਮੂਹ ਥਾਣਿਆਂ ਦੇ ਐਸਐਚਓਜ਼ ਅਤੇ ਹੋਰ ਪੁਲੀਸ ਕਰਮਚਾਰੀ ਅਤੇ ਕੇਂਦਰੀ ਸੁਰੱਖਿਆ ਫੋਰਸ ਦੇ ਅਧਿਕਾਰੀ ਅਤੇ ਜਵਾਨਾਂ ਨੇ ਸ਼ਮੂਲੀਅਤ ਕੀਤੀ।
ਡੀਐਸਪੀ ਬੱਲ ਨੇ ਕਿਹਾ ਸਰਹੱਦੀ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੀ ਬੇਮਿਸਾਲ ਪਰੰਪਰਾ ਨੂੰ ਕਾਇਮ ਰੱਖਿਆ ਜਾਵੇਗਾ।
ਅਮਲੋਹ (ਪੱਤਰ ਪ੍ਰੇਰਕ): ਡੀਐੱਸਪੀ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਹੇਠ ਪੁਲੀਸ ਨੇ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਫਲੈਗ ਮਾਰਚ ਕੀਤਾ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਫਲੈਗ ਮਾਰਚ ਰਾਹੀਂ ਸਥਿਤੀ ਦਾ ਜਾਇਜ਼ਾ ਲਿਆ ਗਿਆ। ਫਲੈਗ ਮਾਰਚ ਵਿੱਚ ਥਾਣਾ ਅਮਲੋਹ ਦੇ ਮੁਖੀ ਅੰਮ੍ਰਿਤਬੀਰ ਸਿੰਘ, ਥਾਣ ਮੰਡੀ ਗੋਬਿੰਦਗੜ੍ਹ ਦੇ ਮੁਖੀ ਮਲਕੀਤ ਸਿੰਘ ਹਾਜ਼ਰ ਸਨ।
ਮੋਰਿੰਡਾ (ਪੱਤਰ ਪ੍ਰੇਰਕ): ਸਥਾਨਕ ਪੁਲੀਸ ਨੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚ ਐੱਸਡੀਐੱਮ ਮੋਰਿੰਡਾ ਸੁਖਪਾਲ ਸਿੰਘ ਦੀ ਅਗਵਾਈ ਵਿੱਚ ਫਲੈਗ ਮਾਰਚ ਕੀਤਾ। ਇਸ ਮੌਕੇ ਡੀਐੱਸਪੀ ਮੋਰਿੰਡਾ ਗੁਰਦੀਪ ਸਿੰਘ ਸੰਧੂ ਸਣੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਅਤੇ ਪੈਰਾਮਿਲਟਰੀ ਫੋਰਸਜ਼ ਦੇ ਕਰਮਚਾਰੀ ਸ਼ਾਮਲ ਹੋਏ। ਇਸ ਮੌਕੇ ਐੱਸਐੱਚਓ ਨਰਿੰਦਰ ਸਿੰਘ ਮੋਰਿੰਡਾ ਸਦਰ, ਇੰਸਪੈਕਟਰ ਸੁਨੀਲ ਕੁਮਾਰ ਅਤੇ ਏਐੱਸਆਈ ਸੁਰਜੀਤ ਸਿੰਘ ਹਾਜ਼ਰ ਸਨ।

Advertisement

Advertisement
Author Image

Advertisement
Advertisement
×