ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਸਿਆਸੀ ਪਾਰਟੀਆਂ ਦੇ ਪ੍ਰਚਾਰ ਵਿੱਚੋਂ ਪੰਜਾਬ ਦੇ ਬੁਨਿਆਦੀ ਮੁੱਦੇ ਗਾਇਬ

08:05 PM Apr 28, 2024 IST

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 28 ਅਪਰੈਲ

ਪੰਜਾਬ ਵਿੱਚ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ-ਨਾਲ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਸ ਦੇ ਨਾਲ ਹੀ ਚੋਣ ਪ੍ਰਚਾਰ ਵੀ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਵਾਸਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨ ਵਿੱਚੋਂ ਪੰਜਾਬ ਦੇ ਬੁਨਿਆਦੀ ਮੁੱਦੇ ਗਾਇਬ ਹਨ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇਕ ਦੂਜੇ ’ਤੇ ਦੂਸ਼ਣਬਾਜੀ ਕੀਤੀ ਜਾ ਰਹੀ ਹੈ, ਪਰ ਪੰਜਾਬ ਦੇ ਅਸਲ ਮੁੱਦਿਆ ਬਾਰੇ ਕੋਈ ਗੱਲ ਨਹੀਂ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਪ੍ਰਚਾਰ ਦੌਰਾਨ ‘ਆਪ’ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ ਲੋਕਾਂ ਵਿੱਚ ਰੱਖਿਆ ਜਾ ਰਿਹਾ ਹੈ ਅਤੇ ਭਾਜਪਾ ਦੇ ਤਾਨਾਸ਼ਾਹ ਵਤੀਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਮਨੋਰੱਖ ਪੱਤਰ ਰਾਹੀਂ ਔਰਤਾਂ ਤੇ ਗਰੀਬ ਵਰਗ ਨੂੰ ਕੇਂਦਰਿਤ ਕੀਤਾ ਜਾ ਰਿਹਾ ਹੈ। ਜਦੋਂ ਕਿ ਭਾਜਪਾਈਆਂ ਵੱਲੋਂ ਕੇਂਦਰ ਸਰਕਾਰ ਦੇ 10 ਸਾਲਾਂ ਦੇ ਕੰਮਕਾਜ ਨੂੰ ਪ੍ਰਚਾਰਿਆ ਜਾ ਰਿਹਾ ਹੈ, ਪਰ ਭਾਜਪਾ ਆਗੂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਵਿੱਚ ਨਾਕਾਮਯਾਬ ਰਹਿ ਰਹੇ ਹਨ।

Advertisement

Advertisement
Advertisement