ਲੋਕ ਸਭਾ ਚੋਣਾਂ: ਇਸ਼ਤਿਹਾਰਾਂ ਬਾਰੇ ਭਾਜਪਾ ਦੀ ਪਟੀਸ਼ਨ ’ਤੇ ਸੁਣਵਾਈ ਅੱਜ
07:40 AM May 27, 2024 IST
ਨਵੀਂ ਦਿੱਲੀ, 26 ਮਈ
ਸੁਪਰੀਮ ਕੋਰਟ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਚੋਣਾਂ ਬਾਰੇ ਇਸ਼ਤਿਹਾਰ ਜਾਰੀ ਕਰਨ ਤੋਂ ਰੋਕਣ ਸਬੰਧੀ ਕਲਕੱਤਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪਾਰਟੀ ਦੀ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ। ਸਿੰਗਲ ਬੈਂਚ ਨੇ 20 ਮਈ ਨੂੰ ਭਾਜਪਾ ਨੂੰ 4 ਜੂਨ ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਤੋਂ ਰੋਕ ਦਿੱਤਾ ਸੀ। ਸਿਖ਼ਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ 27 ਮਈ ਦੀ ਕਾਰਜ ਸੂਚੀ ਮੁਤਾਬਕ, ਜਸਟਿਸ ਜੇ.ਕੇ. ਮਹੇਸ਼ਵਰੀ ਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦਾ ਛੁੱਟੀਆਂ ਵਾਲਾ (ਵੈਕੇਸ਼ਨ) ਬੈਂਚ ਪਟੀਸ਼ਨ ’ਤੇ ਸੁਣਵਾਈ ਕਰੇਗਾ। ਹਾਈ ਕੋਰਟ ਦੇ ਸਿੰਗਲ ਬੈਂਚ ਦੇ ਫੈਸਲੇ ਖ਼ਿਲਾਫ਼ ਭਾਜਪਾ ਨੇ ਡਿਵੀਜ਼ਨ ਬੈਂਚ ਕੋਲ ਪਹੁੰਚ ਕੀਤੀ ਸੀ ਪਰ ਡਿਵੀਜ਼ਨ ਬੈਂਚ ਨੇ 22 ਮਈ ਨੂੰ ਕਿਹਾ ਸੀ ਕਿ ਉਹ ਸਿੰਗਲ ਬੈਂਚ ਦੇ ਅੰਤ੍ਰਿਮ ਹੁਕਮਾਂ ਖ਼ਿਲਾਫ਼ ਅਪੀਲ ’ਤੇ ਵਿਚਾਰ ਕਰਨ ਦਾ ਇੱਛੁਕ ਨਹੀਂ ਹੈ। -ਪੀਟੀਆਈ
Advertisement
Advertisement
Related News
Advertisement